ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਨਾਲ 3 ਮਜਦੂਰਾਂ ਦੀ ਮੌਤ (ਵੀਡੀਓ)
Sunday, Jul 08, 2018 - 06:54 PM (IST)
ਲੁਧਿਆਣਾ (ਮਹੇਸ਼, ਵਿਜੇ)— ਲੁਧਿਆਣਾ 'ਚ ਹਾਈਵੋਲਟੇਜ਼ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਤਿੰਨ ਮਜਦੂਰਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਟਿੱਬਾ ਰੋਡ 'ਤੇ ਪੈਂਦੇ ਸੁਭਾਸ਼ ਨਗਰ ਇਲਾਕੇ ਵਿੱਚ ਇਕ ਬਿਲਡਿੰਗ ਦਾ ਨਿਰਮਾਣ ਕੰਮ ਚੱਲ ਰਿਹਾ ਸੀ ਕਿ ਇਸੇ ਦੌਰਾਨ ਹਾਈਵੋਲਟੇਜ਼ ਤਾਰਾਂ ਨੇ 3 ਮਜਦੂਰਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਦੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।