ਰਿਸ਼ਤੇਦਾਰੀ ''ਚ ਜਾ ਰਹੇ ਪਰਿਵਾਰ ਨੂੰ ਮੌਤ ਨੇ ਪਾਇਆ ਘੇਰਾ, ਗੜ੍ਹਸ਼ੰਕਰ ਵਿਖੇ ਬੱਚੇ ਸਣੇ 3 ਮੈਂਬਰਾਂ ਦੀ ਮੌਤ

Saturday, Aug 13, 2022 - 06:01 PM (IST)

ਰਿਸ਼ਤੇਦਾਰੀ ''ਚ ਜਾ ਰਹੇ ਪਰਿਵਾਰ ਨੂੰ ਮੌਤ ਨੇ ਪਾਇਆ ਘੇਰਾ, ਗੜ੍ਹਸ਼ੰਕਰ ਵਿਖੇ ਬੱਚੇ ਸਣੇ 3 ਮੈਂਬਰਾਂ ਦੀ ਮੌਤ

ਹੁਸ਼ਿਆਰਪੁਰ/ਗੜ੍ਹਸ਼ੰਕਰ (ਅਮਰੀਕ, ਸ਼ੋਰੀ)- ਹੁਸ਼ਿਆਰਪੁਰ ਤੋਂ ਚੰਡੀਗੜ੍ਹ ਰੋਡ ਅੱਡਾ ਸਤਨੌਰ ਵਿਖੇ ਦੋ ਵਾਹਨਾਂ ਦੀ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ 3 ਵਿਅਕਤੀਆਂ ਦੀ ਮੌਤ ਅਤੇ 4 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ ਅੱਡਾ ਸਤਨੌਰ ਵਿੱਖੇ ਬੀਤੀ ਰਾਤ ਕੈਂਟਰ ਅਤੇ ਕਾਰ ਦੀ ਟੱਕਰ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।

PunjabKesari

ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਇਕ ਪਰਿਵਾਰ ਹਰਿਆਣਾ ਤੋਂ ਆਪਣੀ ਗੱਡੀ ਐੱਚ. ਆਰ. 49 ਐੱਚ (3720) ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਹੇ ਸਨ ਤਾਂ ਇਸੇ ਦੌਰਾਨ ਅੱਡਾ ਸਤਨੌਰ ਵਿੱਚ ਪਹੁੰਚੇ ਤਾਂ ਮਾਹਿਲਪੁਰ ਸਾਈਡ ਤੋਂ ਆ ਰਹੇ ਕੈਂਟਰ ਪੀ. ਬੀ. 06 ਬੀ. ਏ (3100) ਜਿਸ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਣ ਕਾਰਨ ਦੂਜੀ ਸਾਈਡ 'ਤੇ ਜਾ ਰਹੀ ਗੱਡੀ ਨੂੰ ਟਰੱਕ ਮਾਰੀ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ। ਕਾਰ ਸਵਾਰ ਪੰਜੌਰ (ਹਰਿਆਣਾ) ਦੇ ਰਹਿਣ ਵਾਲੇ ਹਨ, ਜੋ ਆਪਣੇ ਰਿਸ਼ਤੇਦਾਰੀ 'ਚ ਮਿਲਣ ਲਈ ਹੁਸ਼ਿਆਰਪੁਰ ਨੂੰ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕੈਂਟਰ ਵੱਲੋਂ ਦੂਜੇ ਵਾਹਨ ਨੂੰ ਓਵਰਟੇਕ ਕਰਨ ਸਮੇਂ ਅਣਗਹਿਲੀ ਕਾਰਨ ਵਾਪਰਿਆ ਹੈ।

ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਮੌਕੇ ਜਲੰਧਰ 'ਚ ਸੁਰੱਖਿਆ ਸਖ਼ਤ, 2000 ਪੁਲਸ ਕਰਮਚਾਰੀ ਕਰਨਗੇ ਸ਼ਹਿਰ ਦੀ ਰਖਵਾਲੀ

PunjabKesari

ਇਸ ਹਾਦਸੇ ਵਿਚ ਰਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ, ਦਿਵਿਆ ਪਤਨੀ ਰਵਿੰਦਰ, ਜਾਵਿਕ ਪੁੱਤਰ ਸੌਰਵ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਚਾਰ ਮੈਂਬਰਾਂ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖ਼ਲ ਕਰਵਾਇਆ ਗਿਆ। ਥਾਣਾ ਗੜਸ਼ੰਕਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕੈਂਟਰ ਚਾਲਕ ਨੂੰ ਰਿਹਾਸਤ ਵਿਚ ਲਿਆ ਅਤੇ ਬਣਦੀ ਕਾਰਵਾਈ ਸ਼ੁਰੂ ਕੀਤੀ।

ਇਹ ਵੀ ਪੜ੍ਹੋ: CM ਮਾਨ ਦਾ ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਵੱਡਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਦਾ ਕੀਤਾ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News