ਡੇਰਾ ਬਾਬਾ ਨਾਨਕ ਤੋਂ ਫੜੇ ਗੈਂਗਸਟਰਾਂ ਕੋਲੋਂ 3 ਪਿਸਤੌਲ ਤੇ ਜਿੰਦਾ ਕਾਰਤੂਸ ਹੋਏ ਬਰਾਮਦ, ਵੱਡੇ ਖੁਲਾਸੇ ਹੋਣ ਦੀ ਉਮੀਦ
Sunday, Sep 10, 2023 - 06:56 PM (IST)
ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਡੇਰਾ ਬਾਬਾ ਨਾਨਕ 'ਚ ਬੀਤੇ ਦਿਨ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਨੌਜਵਾਨ ਦੇ ਭੋਗ 'ਤੇ ਆਏ ਉਸ ਦੇ ਦੋਸਤ ਗੈਂਗਸਟਰ ਤੇ ਪੁਲਸ ਵਿਚਾਲੇ ਜ਼ਬਰਦਸਤ ਫਾਇਰਿੰਗ ਹੋਈ। ਇਸ ਮੁਕਾਬਲੇ ਦੌਰਾਨ ਗੈਂਗਸਟਰ ਅਤੇ ਪੁਲਸ ਵਿਚਾਲੇ ਪੰਜ, ਛੇ ਰਾਊਂਡ ਫ਼ਾਇਰ ਕੀਤੇ ਗਏ। ਜਿਸ 'ਚ ਇਕ ਗੈਂਗਸਟਰ ਸ਼ਿਵਕਰਨ ਨੂੰ ਗੋਲੀ ਲੱਗ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ, ਪੁਲਸ ਵੱਲੋਂ ਗੈਂਗਸਟਰ ਸ਼ਿਵਕਰਨ ਨੂੰ ਇਲਾਜ ਲਈ ਡੇਰਾ ਬਾਬਾ ਨਾਨਕ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਅਤੇ 5 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਜਿਨ੍ਹਾਂ ਕੋਲ 3 ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਸ ਵੱਲੋਂ ਗੈਂਗਸਟਰਾਂ ਤੋਂ ਪੁੱਛ-ਗਿੱਛ ਕੀਤੀ ਜਾਰੀ ਹੈ।
ਇਹ ਵੀ ਪੜ੍ਹੋ- ਫਿਰੋਜ਼ਪੁਰ ’ਚ ਪੁਰਾਣੀ ਰੰਜਿਸ਼ ਕਾਰਨ ਸ਼ਰੇਆਮ ਚੱਲੀਆਂ ਗੋਲੀਆਂ, ਨੌਜਵਾਨ ਅਮਿਤ ਦੀ ਹੋਈ ਮੌਤ
ਪੁਲਸ ਜ਼ਿਲ੍ਹਾ ਬਟਾਲਾ ਦੇ ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਮਾਮਲਾ ਇਹ ਸੀ ਕਿ ਕਰੀਬ 10 ਦਿਨ ਪਹਿਲੇ ਪਿੰਡ ਨਵੀਨਗਰ 'ਚ ਦੋ ਧਿਰਾਂ ਵਿਚਾਲੇ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਝਗੜਾ ਹੋਇਆ ਸੀ। ਜਿਸ 'ਚ ਚਰਨਜੀਤ ਨਾਂ ਦਾ ਨੌਜਵਾਨ ਜ਼ਖ਼ਮੀ ਹੋ ਗਿਆ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਚਰਨਜੀਤ ਦਾ ਬੀਤੇ ਕੱਲ੍ਹ ਪਿੰਡ ਤਲਵੰਡੀ ਗੁਰਾਇਆ 'ਚ ਭੋਗ ਪਾਏ ਜਾ ਰਹੇ ਸਨ। ਇਸ ਭੋਗ ਮੌਕੇ ਇਹ ਗੈਂਗਸਟਰ ਵੀ ਪਹੁੰਚੇ ਹੋਏ ਸਨ। ਜਦੋਂ ਪੁਲਸ ਨੂੰ ਇਨ੍ਹਾਂ ਗੈਂਗਸਟਰਾਂ ਬਾਰੇ ਪਤਾ ਲੱਗਾ ਤਾਂ ਪੁਲਸ ਗੈਂਗਸਟਰਾਂ ਨੂੰ ਫੜਣ ਲਈ ਉੱਥੇ ਪਹੁੰਚ ਗਈ ਪਰ ਗੈਂਗਸਟਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਸ ਨੂੰ ਦੇਖਦੇ ਹੋਏ ਪੁਲਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ ਤੇ ਪਿੰਡ ਕਾਹਲੋਂਵਾਲੀ ਖੇਤਾਂ ਕੋਲ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ
ਇਸ ਦੌਰਾਨ ਇਕ ਗੈਂਗਸਟਰ ਸ਼ਿਵਕਰਨ ਗੋਲੀ ਲੱਗਣ ਨਾਲ ਜ਼ਖ਼ਮੀ ਵੀ ਹੋ ਗਿਆ, ਜਿਸ ਦਾ ਪੁਲਸ ਹਿਰਾਸਤ 'ਚ ਇਲਾਜ ਕਰਵਾ ਰਹੀ ਹੈ। ਉੱਥੇ ਹੀ ਡੀ.ਐੱਸ.ਪੀ ਨੇ ਦੱਸਿਆ ਕਿ ਫੜੇ ਗਏ 5 ਗੈਂਗਸਟਰਾਂ 'ਤੇ ਪਹਿਲੇ ਵੀ ਕਈ ਮਾਮਲੇ ਦਰਜ ਹਨ ਅਤੇ ਕਈ ਕੇਸਾਂ 'ਚ ਲੋੜੀਂਦੇ ਹਨ। ਗੈਂਗਸਟਰਾਂ ਦੀ ਪਛਾਣ ਸ਼ਿਵਕਰਨ ਸਿੰਘ (ਜ਼ਖ਼ਮੀ), ਤਰਸੇਮ ਸਿੰਘ, ਨਵਦੀਪ ਸਿੰਘ, ਸਾਜਨਪ੍ਰੀਤ ਸਿੰਘ ਉਰਫ਼ ਸਾਜਨ ਅਤੇ ਸਰਬਜੀਤ ਸਿੰਘ ਦੇ ਤੌਰ 'ਤੇ ਹੋਈ ਹੈ। ਪੁਲਸ ਨੇ ਦੱਸਿਆ ਕਿ ਇਨ੍ਹਾਂ ਦੀ ਪੁੱਛ-ਗਿੱਛ 'ਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8