ਹੈਰੋਇਨ ਸਮੱਗਲਿੰਗ ਦੇ ਮਾਮਲੇ ''ਚ 3 ਨੂੰ ਕੈਦ
Wednesday, Feb 07, 2018 - 05:45 AM (IST)
ਜਲੰਧਰ, (ਜਤਿੰਦਰ, ਭਾਰਦਵਾਜ)- ਐਡੀਸ਼ਨਲ ਸੈਸ਼ਨ ਜੱਜ ਕਰੂਨੇਸ਼ ਕੁਮਾਰ ਦੀ ਅਦਾਲਤ ਵਲੋਂ ਹੈਰੋਇਨ ਸਮੱਗਲਿੰਗ ਦੇ ਮਾਮਲੇ ਵਿਚ ਧਿਆਨ ਸਿੰਘ ਨਿਵਾਸੀ ਮੁਸਫਤਾਪੁਰ ਤੇ ਦਲਜੀਤ ਸਿੰਘ ਨਿਵਾਸੀ ਮਾਹਿਲਪੁਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ 10-10 ਸਾਲ ਕੈਦ, ਇਕ-ਇਕ ਲੱਖ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ 'ਤੇ ਇਕ-ਇਕ ਸਾਲ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ, ਜਦਕਿ ਪੁਰਸ਼ੋਤਮ ਨਿਵਾਸੀ ਡੇਰਾ ਬਾਬਾ ਨਾਨਕ ਨੂੰ ਦੋਸ਼ ਸਾਬਤ ਨਾ ਹੋਣ 'ਤੇ ਬਰੀ ਕਰ ਦਿੱਤਾ ਗਿਆ।
ਇਸੇ ਤਰ੍ਹਾਂ ਐਡੀਸ਼ਨਲ ਸੈਸ਼ਨ ਜੱਜ ਪੀ. ਐੱਸ. ਗਰੇਵਾਲ ਦੀ ਅਦਾਲਤ ਵਲੋਂ ਹੈਰੋਇਨ ਸਮੱਗਲਿੰਗ ਦੇ ਮਾਮਲੇ ਵਿਚ ਗੁਰਦੇਵ ਸਿੰਘ ਨਿਵਾਸੀ ਮਾਲੋਵਾਲ ਜ਼ਿਲਾ ਤਰਨਤਾਰਨ ਨੂੰ ਦੋਸ਼ੀ ਕਰਾਰ ਦਿੰਦੇ ਹੋਏ 15 ਸਾਲ ਕੈਦ, 2 ਲੱਖ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ 'ਤੇ ਇਕ ਸਾਲ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਗਿਆ।
