ਨਾਭਾ 'ਚ ਘਰੇਲੂ ਗੈਸ ਸਿਲੰਡਰ ਫਟਣ ਨਾਲ ਮਚੀ ਹਫੜਾ-ਦਫੜੀ, ਪਰਿਵਾਰ ਦੇ 3 ਮੈਂਬਰ ਗੰਭੀਰ ਜ਼ਖ਼ਮੀ

Thursday, Aug 25, 2022 - 12:25 PM (IST)

ਨਾਭਾ 'ਚ ਘਰੇਲੂ ਗੈਸ ਸਿਲੰਡਰ ਫਟਣ ਨਾਲ ਮਚੀ ਹਫੜਾ-ਦਫੜੀ, ਪਰਿਵਾਰ ਦੇ 3 ਮੈਂਬਰ ਗੰਭੀਰ ਜ਼ਖ਼ਮੀ

ਪਟਿਆਲਾ (ਖੁਰਾਣਾ) : ਪੰਜਾਬ ਵਿਚ ਘਰੇਲੂ ਗੈਸ ਸਿਲੰਡਰ ਫਟਣ ਕਾਰਨ ਕਈ ਵੱਡੇ ਹਾਦਸੇ ਵਾਪਰੇ ਸਨ। ਅਜਿਹਾ ਹੀ ਮਾਮਲਾ ਨਾਭਾ ਦੇ ਕਰਤਾਰਪੁਰ ਮੁਹੱਲੇ ਤੋਂ ਸਾਹਮਣੇ ਆਇਆ ਹੈ, ਜਿੱਥੇ ਮੁਹੱਲੇ 'ਚ ਉਸ ਵੇਲੇ ਹਫ਼ੜਾ-ਦਫ਼ੜੀ ਮਚ ਗਈ ਜਦੋਂ ਇਕ ਘਰ 'ਚ ਸਿਲੰਡਰ ਫਟਣ ਕਾਰਨ ਪਰਿਵਾਰ ਦੇ 3 ਮੈਂਬਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਜ਼ਖ਼ਮੀ ਹਾਲਤ 'ਚ ਇੱਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸੇ 'ਚ ਜ਼ਖ਼ਮੀ ਹੋਏ ਦਿਵਿਆਂਗ ਬੱਚੇ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਹੈ। ਗਨੀਮਤ ਇਹ ਰਹੀ ਕਿ ਜਿੱਥੇ ਇਹ ਬਲਾਸਟ ਹੋਇਆ ਉੱਥੇ ਚਾਰ ਹੋਰ ਸਿਲੰਡਰ ਪਏ ਸਨ , ਜਿਸ ਨਾਲ ਹੋਰ ਵੀ ਵੱਡਾ ਹਾਦਸਾ ਵਾਪਰ ਸਕਦਾ ਸੀ। ਮੌਕੇ 'ਤੇ ਮੁਹੱਲਾ ਨਿਵਾਸੀ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ : ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ SIT

ਜਾਣਕਾਰੀ ਮੁਤਾਬਕ ਇਸ ਹਾਦਸੇ ਨਾਲ ਵੱਡਾ ਨੁਕਸਾਨ ਹੋਇਆ ਹੈ ਅਤੇ ਜਦੋਂ ਸਿਲੰਡਰ ਫਟਿਆ ਉਸ ਵੇਲੇ ਘਰ 'ਚ 7 ਮੈਂਬਰ ਮੌਜੂਦ ਸਨ। ਜਿਨ੍ਹਾਂ ਵਿੱਚੋਂ 3 ਮੈਂਬਰ ਹੇਠਾਂ ਸਨ ਅਤੇ ਬਾਕੀ ਘਰ ਦੇ ਚੁਬਾਰੇ 'ਤੇ ਸਨ। ਦੱਸ ਦੇਈਏ ਕਿ ਇਹ ਪਰਿਵਾਰ ਚਾਹ ਅਤੇ ਬਰੈੱਡ ਪਕੌੜਿਆਂ ਦਾ ਕੰਮ ਕਰਦਾ ਹੈ। ਰੋਜ਼ ਵਾਂਗ ਜਦੋਂ ਸਵੇਰੇ-ਸਵੇਰੇ ਇਹ ਬਰੈੱਡ ਬਣਾ ਰਹੇ ਸਨ ਤਾਂ ਇਹ ਹਾਦਸਾ ਵਾਪਰ ਗਿਆ , ਜਿਸ 'ਚਸਿਲੰਡਰ ਬਲਾਸਟ ਹੋ ਗਿਆ। ਹਫ਼ੜਾ-ਦਫ਼ੜੀ 'ਚ ਪਰਿਵਾਰ ਦੇ ਬਾਕੀ ਮੈਂਬਰ ਤਾਂ ਬਾਹਰ ਨਿਕਲ ਗਏ ਪਰ ਧੂੰਆਂ ਜ਼ਿਆਦਾ ਹੋਣ ਕਾਰਨ 3 ਮੈਂਬਰ ਅੰਦਰ ਹੀ ਰਹਿ ਗਏ।

ਇਹ ਵੀ ਪੜ੍ਹੋ- ਪਾਖੰਡੀ ਬਾਬੇ ਨੇ ਮੱਥਾ ਟੇਕਣ ਆਏ ਨਾਬਾਲਗ ਮੁੰਡੇ ਨਾਲ ਕੀਤਾ ਸ਼ਰਮਨਾਕ ਕਾਰਾ, ਮਿਲੀ ਸਜ਼ਾ

ਜਿਸ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ 'ਤੇ ਕਾਬੂ ਨਹੀਂ ਪਾਇਆ ਗਿਆ ਅਤੇ ਕੁਝ ਸਮਾਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ ਨੂੰ ਕਾਬੂ ਕੀਤਾ। ਪਰਿਵਾਰਕ ਮੈਬਰਾਂ ਨੂੰ ਘਰ ਤੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ। ਜਿਸ ਵਿੱਚ ਪਰਿਵਾਰਕ ਮੈਂਬਰਾਂ ਵਿੱਚੋਂ  7 ਸਾਲਾ ਬੱਚਾ ਲਕਸ਼ ਕੁਮਾਰ, ਸੁਦੇਸ਼ ਕੁਮਾਰੀ, ਸਿਮਰਨ ਰਾਣੀ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਇਸ ਹਾਦਸੇ ਵਿੱਚ 7 ਸਾਲਾ ਬੱਚਾ ਲਕਸ਼ੈ ਕੁਮਾਰ ਗੰਭੀਰ ਜ਼ਖ਼ਮੀ ਹੈ ਜੋ ਕਿ ਦਿਵਿਆਂਗ ਹੈ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਇਸ ਮੌਕੇ ਪਰਿਵਾਰਕ ਮੈਂਬਰ ਨੇ ਗੱਲ ਕਰਦਿਆਂ ਦੱਸਿਆ ਕਿ ਜਦੋਂ ਵੱਡਾ ਬਲਾਸਟ ਹੋਇਆ ਤਾਂ ਉਹ ਸਭ ਚੁਬਾਰੇ 'ਤੇ ਸਨ ਅਤੇ ਬਾਕੀ 3 ਜੀਅ ਹੇਠਾਂ ਸਨ। ਜਦੋਂ ਬਲਾਸਟ ਹੋਇਆ ਤਾਂ ਘਰ ਅੰਦਰ ਧੂੰਆਂ ਹੀ ਧੂੰਆਂ ਹੋ ਗਿਆ ਅਤੇ ਘਰ 'ਚ ਚੀਕ-ਚਿਹਾੜਾ ਪੈ ਗਿਆ। ਮਹੁੱਲੇ ਵਾਲਿਆਂ ਅਤੇ ਫਾਇਰ ਬ੍ਰਿਗੇਡ ਨੇ ਉਨ੍ਹਾਂ ਨੂੰ ਬਾਹਰ ਕੱਢਿਆ ਪਰ 3 ਮੈਂਬਰ ਜੋ ਹੀ ਹੇਠਾਂ ਸਨ, ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News