ਸਿੱਧੂ ਮੂਸੇਵਾਲਾ ਕਤਲਕਾਂਡ : ਮਾਨਸਾ ਪੁਲਸ ਨੂੰ ਫਿਰ ਮਿਲਿਆ 3 ਸ਼ਾਰਪ ਸ਼ੂਟਰਾਂ ਦਾ ਰਿਮਾਂਡ
Wednesday, Jul 27, 2022 - 12:09 PM (IST)
ਮਾਨਸਾ : ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੁਲਸ ਵੱਲੋਂ ਗੈਂਗਸਟਰਾਂ ਤੋਂ ਪੁੱਛ-ਗਿਛ ਕੀਤੀ ਜਾ ਰਹੀ ਹੈ। ਇਸ ਕਤਲਕਾਂਡ ਦੇ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ, ਕਸ਼ਿਸ਼ ਅਤੇ ਪਵਨ ਟੀਨੂੰ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਗਿਆ। ਮਾਨਸਾ ਕੋਰਟ ਨੇ ਸੁਣਵਾਈ ਤੋਂ ਬਾਅਦ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਮੁੜ ਰਿਮਾਂਡ 'ਤੇ ਭੇਜ ਦਿੱਤਾ ਹੈ। ਮਾਨਸਾ ਪੁਲਸ ਨੂੰ ਤਿੰਨਾਂ ਸ਼ਾਰਪ ਸ਼ੂਟਰਾਂ ਦਾ 29 ਜੁਲਾਈ ਤੱਕ ਦਾ ਰਿਮਾਂਡ ਮਿਲਿਆ ਹੈ। ਇਸ ਦੌਰਾਨ ਪੁਲਸ ਵੱਲੋਂ ਫੌਜੀ, ਕਸ਼ਿਸ਼ ਅਤੇ ਪਵਨ ਟੀਨੂੰ ਤੋਂ ਦੀਪਕ ਮੁੰਡੀ ਬਾਰੇ ਪੁੱਛ-ਗਿਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜਗਰਾਓਂ ਦੇ SSP ਦਫ਼ਤਰ 'ਚ ਚੱਲੀ AK-47, ਥਾਣੇਦਾਰ ਦੀ ਮੌਤ (ਵੀਡੀਓ)
ਦੱਸ ਦੇਈਏ ਕਿ ਤਿੰਨਾਂ ਦੋਸ਼ੀਆਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਕਰਨ ਮਗਰੋਂ ਕਿਸੇ ਵਿਅਕਤੀ ਕੋਲੋਂ ਆਲਟੋ ਕਾਰ ਖੋਈ ਸੀ, ਇਸ ਬਾਰੇ ਵੀ ਉਨ੍ਹਾਂ ਕੋਲੋਂ ਪੁੱਛ-ਗਿਛ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਦੀਪਕ ਟੀਨੂੰ ਨੇ ਦੋਸ਼ੀਆਂ ਨੂੰ ਮਦਦ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਸੀ। ਸਖ਼ਤੀ ਨਾਲ ਕਾਰਵਾਈ ਕਰਦਿਆਂ ਪੁਲਸ ਨੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਤਿੰਨਾਂ ਨੂੰ ਗੁਜਰਾਤ ਦੇ ਮੁੰਦਰਾ ਤੋਂ ਕਾਬੂ ਕੀਤੀ ਸੀ। ਜਿਸ ਤੋਂ ਬਾਅਦ ਦੋਸ਼ੀਆਂ ਨੂੰ ਦਿੱਲੀ ਦਾ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਪੁਲਸ ਵੱਲੋਂ ਇਨ੍ਹਾਂ ਤਿੰਨਾਂ ਦੋਸ਼ੀਆਂ ਤੋਂ 8 ਹੈਂਡ ਗਰਨੇਡ, ਡੇਟੋਨੇਟਰ ਅਤੇ ਇੱਕ ਏ.ਕੇ. ਸੀਰੀਜ਼ ਅਸਾਲਟ ਰਾਈਫਲ ਵੀ ਬਰਾਮਦ ਕੀਤੀ ਗਈ ਹੈ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।