ਨਾਰਕੋ ਨੈੱਟਵਰਕ ਦਾ ਪਰਦਾਫਾਸ਼; 3 ਸਮੱਗਲਰ ਗ੍ਰਿਫ਼ਤਾਰ, ਭਾਰੀ ਮਾਤਰਾ ’ਚ ਹੈਰੋਇਨ ਤੇ ਅਸਲਾ ਬਰਾਮਦ
Friday, Jan 16, 2026 - 09:22 PM (IST)
ਅੰਮ੍ਰਿਤਸਰ (ਸੰਜੀਵ) - ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਇਕ ਵੱਡੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ ’ਚ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ’ਚ ਅਰਜੁਨ ਅਰੋੜਾ, ਦਿਲਪ੍ਰੀਤ ਕੌਰ ਅਤੇ ਪ੍ਰਥਮ ਸ਼ਰਮਾ ਸ਼ਾਮਲ ਹਨ। ਇਹ ਜਾਣਕਾਰੀ ਡੀ. ਆਈ. ਜੀ. ਬਾਰਡਰ ਰੇਂਜ ਅਤੇ ਐੱਸ. ਐੱਸ. ਪੀ. ਦਿਹਾਤੀ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ 6 ਜਨਵਰੀ ਨੂੰ ਅਰਜੁਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੇ ਕਬਜ਼ੇ ’ਚੋਂ 4 ਕਿਲੋ 863 ਗ੍ਰਾਮ ਹੈਰੋਇਨ, ਦੋ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ। ਜਾਂਚ ਦੇ ਦੌਰਾਨ ਅਰਜੁਨ ਅਰੋੜਾ ਨੇ ਆਪਣੇ ਸਾਥੀਆਂ ਪ੍ਰਥਮ ਸ਼ਰਮਾ ਅਤੇ ਦਿਲਪ੍ਰੀਤ ਕੌਰ ਬਾਰੇ ਜਾਣਕਾਰੀ ਦਿੱਤੀ। ਪੁਲਸ ਨੇ ਉਨ੍ਹਾਂ ਦੋਵਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਕੋਲੋਂ ਦੋ ਪਿਸਤੌਲ, ਇਕ ਪੰਪ ਐਕਸ਼ਨ ਰਾਈਫਲ, 45 ਜ਼ਿੰਦਾ ਕਾਰਤੂਸ, ਇਕ ਸਪ੍ਰਿੰਗ ਫੀਲਡ ਰਾਈਫਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਹੋਏ।
2-ll.jpg)
ਜਾਂਚ ’ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਸਾਥੀਆਂ ’ਚ ਅਭਿਰਾਜ ਸਿੰਘ, ਨੰਦਨੀ ਸ਼ਰਮਾ ਅਤੇ ਸਤਵੀਰ ਸਿੰਘ ਵੀ ਸ਼ਾਮਲ ਹਨ, ਜਿਨ੍ਹਾਂ ਦੀ ਸੂਹ ਲਗਾਉਣ ਲਈ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਸਤਵੀਰ ਸਿੰਘ ਦੇ ਵਿਰੁੱਧ 19 ਅਤੇ ਅਭਿਰਾਜ ਦੇ ਵਿਰੁੱਧ 15 ਮਾਮਲੇ ਪਹਿਲਾਂ ਵੀ ਦਰਜ ਹਨ। ਪੁਲਸ ਇਸ ਮਾਮਲੇ ’ਚ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
