ਪੰਜਾਬ ਪੁਲਸ ਦੀ ਵੱਡੀ ਕਾਰਵਾਈ: 6 ਵਿਦੇਸ਼ੀ ਹਥਿਆਰਾਂ ਸਮੇਤ 3 ਤਸਕਰ ਗ੍ਰਿਫ਼ਤਾਰ, ਜੇਲ੍ਹ 'ਚੋਂ ਚਲ ਰਿਹਾ ਸੀ ਰੈਕੇਟ

Saturday, Jun 07, 2025 - 02:25 PM (IST)

ਪੰਜਾਬ ਪੁਲਸ ਦੀ ਵੱਡੀ ਕਾਰਵਾਈ: 6 ਵਿਦੇਸ਼ੀ ਹਥਿਆਰਾਂ ਸਮੇਤ 3 ਤਸਕਰ ਗ੍ਰਿਫ਼ਤਾਰ, ਜੇਲ੍ਹ 'ਚੋਂ ਚਲ ਰਿਹਾ ਸੀ ਰੈਕੇਟ

ਅੰਮ੍ਰਿਤਸਰ- ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ ਪੰਜਾਬ (ANTF) ਤੇ ਬਾਰਡਰ ਰੇਂਜ ਅੰਮ੍ਰਿਤਸਰ ਨੇ ਜੁਗਰਾਜ ਸਿੰਘ ਦੇ 3 ਸਾਥੀਆਂ ਨੂੰ ਸਰਹੱਦ ਪਾਰ ਤੋਂ ਤਸਕਰੀ ਕੀਤੇ ਗਏ 6 ਅਤਿ-ਆਧੁਨਿਕ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ- ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, cctv 'ਚ ਕੈਦ ਹੋਈ ਪੂਰੀ ਵਾਰਦਾਤ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਿੰਗਪਿਨ ਜੁਗਰਾਜ ਸਿੰਘ ਜੋ ਇਸ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਆਪਣੇ ਵਕੀਲ ਦੇ ਮੁਨਸ਼ੀ ਰਾਹੀਂ ਰੈਕੇਟ ਚਲਾਉਂਦਾ ਸੀ। ਅਸਲਾ ਐਕਟ ਤਹਿਤ ਪੀ. ਐੱਸ ਏਐੱਨਟੀਐਫ, ਐਸ ਏ ਐਸ ਨਗਰ ਵਿਖੇ ਐਫ ਆਈ ਆਰ ਦਰਜ ਕੀਤੀ ਗਈ ਹੈ। ਨੈੱਟਵਰਕ ਦੀ ਪੂਰੀ ਹੱਦ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

PunjabKesari

ਇਹ ਵੀ ਪੜ੍ਹੋ- ਨੌਜਵਾਨ ਨੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੀਤਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News