ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

Tuesday, Oct 20, 2026 - 05:12 PM (IST)

ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਅੰਮ੍ਰਿਤਸਰ(ਨੀਰਜ): ਨਸ਼ਾ ਵਿਰੋਧੀ ਚੱਲ ਰਹੀ ਮੁਹਿੰਮ ਤਹਿਤ ਐਨਸੀਬੀ ਦੀ ਟੀਮ ਨੇ ਫਾਜ਼ਿਲਕਾ ਖੇਤਰ 'ਚ ਇੱਕ ਕਾਰਵਾਈ ਦੌਰਾਨ 8 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ ਅਤੇ ਕੁਝ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਤਸਕਰਾਂ 'ਚ ਫਿਰੋਜ਼ਪੁਰ ਛਾਉਣੀ ਦਾ ਰਹਿਣ ਵਾਲਾ ਜਸਵਿੰਦਰ ਸਿੰਘ, ਨੌਸ਼ਹਿਰਾ ਪਨੂੰ, ਤਰਨਤਾਰਨ ਦਾ ਰਹਿਣ ਵਾਲਾ ਪਵਨਦੀਪ ਸਿੰਘ ਅਤੇ ਇਕ ਨਾਬਾਲਗ ਸ਼ਾਮਲ ਹਨ। ਤਿੰਨਾਂ ਤਸਕਰਾਂ ਨੂੰ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਇੱਕ ਰਿਜ਼ੋਰਟ ਨੇੜੇ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਹੇ ਸਨ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਇਕ ਜੇਲ੍ਹ 'ਚ ਬੰਦ ਤਸਕਰ ਇਸ ਨੈੱਟਵਰਕ ਨੂੰ ਚਲਾ ਰਹੇ ਸੀ। ਉਸਦੀ ਪਛਾਣ ਕਰ ਲਈ ਗਈ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News