50 ਲੱਖ ਦੀ ਹੈਰੋਇਨ ਸਣੇ 3 ਸਮੱਗਲਰ ਗ੍ਰਿਫਤਾਰ

Sunday, Feb 21, 2021 - 12:41 AM (IST)

50 ਲੱਖ ਦੀ ਹੈਰੋਇਨ ਸਣੇ 3 ਸਮੱਗਲਰ ਗ੍ਰਿਫਤਾਰ

ਫਿਰੋਜ਼ਪੁਰ, (ਕੁਮਾਰ, ਮਲਹੋਤਰਾ)– ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਸੁਖਚੈਨ ਸਿੰਘ ਅਤੇ ਏ. ਐੱਸ. ਆਈ. ਸੁਖਦੇਵ ਸਿੰਘ ਦੀ ਅਗਵਾਈ ਹੇਠ ਤਿੰਨ ਕਥਿਤ ਸਮੱਗਲਰਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 50 ਲੱਖ ਰੁਪਏ ਦੱਸੀ ਜਾਂਦੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਸਬ-ਇੰਸਪੈਕਟਰ ਸੁਖਚੈਨ ਸਿੰਘ ਅਤੇ ਏ. ਐੱਸ. ਆਈ. ਸੁਖਦੇਵ ਸਿੰਘ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਮੋੜਾ, ਛਿੰਦਾ ਪੁੱਤਰ ਕਸ਼ਮੀਰ ਅਤੇ ਗੋਵਿੰਦਾ ਪੁੱਤਰ ਕਾਲਾ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਨਾਮਜ਼ਦ ਤਿੰਨੋਂ ਵਿਅਕਤੀ ਮੋਟਰਸਾਈਕਲ ’ਤੇ ਪਿੰਡ ਖਿਲਚੀ ਯਦੀਦ ਵੱਲ ਹੈਰੋਇਨ ਵੇਚਣ ਦੇ ਲਈ ਫਿਰੋਜ਼ਪੁਰ ਸ਼ਹਿਰ ਵੱਲੋਂ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਨਾਕਾਬੰਦੀ ਕਰਦੇ ਹੋਏ ਬਸਤੀ ਭੱਟੀਆਂ ਵਾਲੀ ਡੇਅਰੀ ਦੇ ਕੋਲ ਨਾਮਜ਼ਦ ਤਿੰਨੋਂ ਵਿਅਕਤੀਆਂ ਨੂੰ ਕਾਬੂ ਕਰ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਤਿੰਨੋਂ ਵਿਅਕਤੀਆਂ ਦੇ ਖਿਲਾਫ ਪੁਲਸ ਨੇ ਥਾਣਾ ਸਿਟੀ ਫਿਰੋਜ਼ਪੁਰ ’ਚ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਫੜ੍ਹੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Bharat Thapa

Content Editor

Related News