3 ਟਰੱਕ ਨਾਜਾਇਜ਼ ਸ਼ਰਾਬ ਸਮੇਤ 3 ਗ੍ਰਿਫ਼ਤਾਰ

Monday, Jan 20, 2020 - 12:06 AM (IST)

3 ਟਰੱਕ ਨਾਜਾਇਜ਼ ਸ਼ਰਾਬ ਸਮੇਤ 3 ਗ੍ਰਿਫ਼ਤਾਰ

ਪਟਿਆਲਾ, (ਬਲਜਿੰਦਰ)- ਆਬਕਾਰੀ ਵਿਭਾਗ ਨੇ 2720 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਮਾਲਕ ਸਿੰਘ, ਗੁਰਜੰਟ ਸਿੰਘ (ਦੋਵੇਂ ਵਾਸੀ ਯੂ. ਪੀ.) ਅਤੇ ਦਲਬੀਰ ਸਿੰਘ ਵਾਸੀ ਗੁਰਦਾਸਪੁਰ ਸ਼ਾਮਲ ਹਨ। ਡੀ. ਐੱਸ. ਪੀ. ਤਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਆਬਕਾਰੀ ਟੀਮ ਵੱਲੋਂ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਰੇਡ ਦੌਰਾਨ 3 ਟਰੱਕ ਸ਼ਰਾਬ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪਹਿਲੇ ਕੇਸ ਵਿਚ ਏ. ਐੱਸ. ਆਈ. ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮਾਲਕ ਸਿੰਘ ਨੂੰ ਪਟਿਆਲਾ ਬਾਈਪਾਸ ਅਰਬਨ ਅਸਟੇਟ ਤੋਂ 1150 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਖਿਲਾਫ਼ ਥਾਣਾ ਅਰਬਨ ਅਸਟੇਟ ਵਿਚ ਕੇਸ ਦਰਜ ਕੀਤਾ ਗਿਆ ਹੈ। ਦੂਸਰੇ ਕੇਸ ਵਿਚ ਏ. ਐੱਸ. ਆਈ. ਗੁਰਮੀਤ ਸਿੰਘ ਦੀ ਅਗਵਾਈ ਹੇਠ ਜੋਡ਼ੀਆਂ ਸਡ਼ਕਾਂ ਤੋਂ ਗੁਰਜੰਟ ਸਿੰਘ ਵਾਸੀ ਯੂ. ਪੀ. ਨੂੰ 710 ਪੇਟੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਖਿਲਾਫ਼ ਥਾਣਾ ਸਨੌਰ ਵਿਚ ਕੇਸ ਦਰਜ ਕੀਤਾ ਗਿਆ ਹੈ। ਤੀਸਰੇ ਕੇਸ ਵਿਚ ਵੀ ਏ. ਐੱਸ. ਆਈ. ਗੁਰਮੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਿੰਡ ਸ਼ੇਖੁਪੂਰਾ ਕੋਲੋਂ ਦਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਿਸ ਤੋਂ 860 ਪੇਟੀਆਂ ਬਰਾਮਦ ਕੀਤੀਆਂ ਗਈਆਂ। ਦਲਬੀਰ ਸਿੰਘ ਖਿਲਾਫ਼ ਥਾਣਾ ਸਦਰ ਪਟਿਆਲਾ ਵਿਚ ਕੇਸ ਦਰਜ ਕੀਤਾ ਗਿਆ ਹੈ।

ਡੀ. ਐੱਸ. ਪੀ. ਧਾਲੀਵਾਲ ਨੇ ਦੱਸਿਆ ਕਿ ਸ਼ਰਾਬ ਸਮੱਗਲਰਾਂ ਖਿਲਾਫ਼ ਵਿਭਾਗ ਵੱਲੋਂ ਤੇਜ਼ੀ ਨਾਲ ਐਕਸ਼ਨ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਰ ਹਾਲ ਵਿਚ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੀ ਸਮੱਗਲਿੰਗ ਨਹੀਂ ਕਰਨ ਦਿੱਤੀ ਜਾਵੇਗੀ।


author

Bharat Thapa

Content Editor

Related News