ਨਸ਼ੀਲੇ ਪਾਊਡਰ ਸਣੇ 3 ਔਰਤਾਂ ਗ੍ਰਿਫਤਾਰ

Thursday, Nov 30, 2017 - 06:41 AM (IST)

ਨਸ਼ੀਲੇ ਪਾਊਡਰ ਸਣੇ 3 ਔਰਤਾਂ ਗ੍ਰਿਫਤਾਰ

ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਨਸ਼ਿਆਂ ਦੇ ਵੱਖ-ਵੱਖ ਮਾਮਲਿਆਂ 'ਚ ਨਸ਼ਾ ਸਪਲਾਈ ਕਰਨ ਵਾਲੀਆਂ 3 ਔਰਤਾਂ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦਿਲਬਾਗ ਸਿੰਘ, ਐੱਚ. ਸੀ. ਹਰਜਿੰਦਰ ਸਿੰਘ, ਲੇਡੀ ਹੈੱਡ ਕਾਂਸਟੇਬਲ ਸੁਖਵਿੰਦਰ ਕੌਰ, ਪੀ. ਐੱਚ. ਜੀ. ਮੁਖਤਿਆਰ ਸਿੰਘ ਸਮੇਤ ਗਸ਼ਤ ਕਰਦੇ ਹੋਏ ਪਿੰਡ ਗਿੱਲਾਂ ਨੂੰ ਜਾ ਰਹੇ ਸਨ ਤਾਂ ਬਸਤੀ ਚੰਡੀਗੜ੍ਹ ਤੋਂ ਡੇਰਾ ਸੈਯਦਾਂ ਟੀ-ਪੁਆਇੰਟ 'ਤੇ ਪਿੰਡ ਗਿੱਲਾਂ ਵਲੋਂ ਇਕ ਔਰਤ ਨੂੰ ਪੈਦਲ ਆਉਂਦੇ ਵੇਖਿਆ ਜੋ ਪੁਲਸ ਪਾਰਟੀ ਨੂੰ ਵੇਖ ਕੇ ਖੇਤਾਂ ਵਲ ਮੁੜ ਗਈ ਜਿਸ ਨੂੰ ਸ਼ੱਕ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਰੋਕਿਆ ਤੇ ਉਸ ਨੂੰ ਉਸ ਦਾ ਨਾਂਪੁੱਛਿਆ ਜਿਸ ਨੇ ਆਪਣਾ ਨਾਂ ਜੀਤੋ ਪਤਨੀ ਗਿੰਦਾ ਸਿੰਘ ਵਾਸੀ ਤੋਤੀ ਦੱਸਿਆ ਜਿਸ ਦੀ ਲੇਡੀ ਹੈੱਡ ਕਾਂਸਟੇਬਲ ਵਲੋਂ ਤਲਾਸ਼ੀ ਲੈਣ 'ਤੇ ਉਸ ਪਾਸੋਂ 110 ਗ੍ਰਾਮ ਨਸ਼ੀਲਾ ਪਦਾਰਥ ਮਿਲਿਆ।
ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਏ. ਐੱਸ. ਆਈ. ਕ੍ਰਿਪਾਲ ਸਿੰਘ, ਐੱਚ. ਸੀ. ਸੁਬੇਗ ਸਿੰਘ, ਲੇਡੀ ਕਾਂਸਟੇਬਲ ਮਨਪ੍ਰੀਤ ਕੌਰ, ਪੀ. ਐੱਚ. ਜੀ. ਜੋਗਾ ਸਿੰਘ ਸਮੇਤ ਗਸ਼ਤ ਕਰ ਰਹੇ ਸਨ ਤਾਂ ਜਦੋਂ ਪੁਲਸ ਪਾਰਟੀ ਪਿੰਡ ਮਨਿਆਲਾ ਦੀ ਫਿਰਨੀ ਤੋਂ ਲੰਘ ਰਹੀ ਸੀ ਤਾਂ ਪਿੰਡ ਤੋਤੀ ਵਲੋਂ ਕੱਚੇ ਰਸਤੇ 'ਤੇ ਇਕ ਔਰਤ ਨੂੰ ਸ਼ਾਲ ਦੀ ਬੁੱਕਲ ਮਾਰੀ ਪੈਦਲ ਆਉਂਦੇ ਵੇਖ ਸ਼ੱਕ ਦੇ ਆਧਾਰ 'ਤੇ ਰੋਕਿਆ ਜਿਸ ਨੇ ਆਪਣਾ ਨਾਂ ਰਤਨਜੋਤ ਕੌਰ ਉਰਫ ਮਾਣੋ ਪੁੱਤਰੀ ਗਿੰਦਾ ਸਿੰਘ ਵਾਸੀ ਪਿੰਡ ਤੋਤੀ ਦੱਸਿਆ ਜਿਸ ਦੀ ਲੇਡੀ ਕਾਂਸਟੇਬਲ ਵਲੋਂ ਤਲਾਸ਼ੀ ਲੈਣ 'ਤੇ ਉਸ ਪਾਸੋਂ 120 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਡੱਲਾ ਏ. ਐੱਸ. ਆਈ. ਅਸ਼ੋਕ ਕੁਮਾਰ, ਐੱਚ. ਸੀ. ਰਜਿੰਦਰ ਕੁਮਾਰ, ਐੱਚ. ਸੀ. ਗੁਰਦੇਵ ਸਿੰਘ, ਐੱਚ. ਸੀ. ਲਖਵਿੰਦਰ ਸਿੰਘ, ਲੇਡੀ ਕਾਂਸਟੇਬਲ ਰਾਜਬੀਰ ਕੌਰ ਸਮੇਤ ਗਸ਼ਤ ਕਰ ਰਹੇ ਸਨ ਤਾਂ ਪਿੰਡ ਤੋਤੀ ਦੇ ਚੌਕ ਵਿਖੇ ਇਕ ਔਰਤ ਨੂੰ ਪੈਦਲ ਆਉਂਦੇ ਵੇਖਿਆ ਜੋ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਨ ਲੱਗੀ ਤਾਂ ਪੁਲਸ ਪਾਰਟੀ ਨੇ ਉਸ ਨੂੰ ਪਕੜ ਲਿਆ। ਨਾਂ ਪੁੱਛਣ 'ਤੇ ਉਸ ਨੇ ਆਪਣਾ ਨਾਂ ਪਰਮਜੀਤ ਕੌਰ ਉਰਫ ਪੰਮੀ ਪਤਨੀ ਬਲਬੀਰ ਸਿੰਘ ਵਾਸੀ ਪਿੰਡ ਤੋਤੀ ਦੱਸਿਆ। ਲੇਡੀ ਕਾਂਸਟੇਬਲ ਵਲੋਂ ਉਕਤ ਔਰਤ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 120 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਫੜੀਆਂ ਗਈਆਂ ਔਰਤਾਂ ਵਿਰੁੱਧ ਕੇਸ ਦਰਜ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


Related News