ਟਿੱਕਰੀ ਬਾਰਡਰ ’ਤੇ 3 ਕਿਸਾਨ ਔਰਤਾਂ ਦੀ ਮੌਤ ਦੀ ਘਟਨਾ ਮੰਦਭਾਗੀ : ਬੀਬੀ ਜਗੀਰ ਕੌਰ

Thursday, Oct 28, 2021 - 08:42 PM (IST)

ਅੰਮ੍ਰਿਤਸਰ(ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਟਿੱਕਰੀ ਬਾਰਡਰ ’ਤੇ ਤੇਜ਼ ਰਫਤਾਰ ਟਿੱਪਰ ਵੱਲੋਂ ਕੁਚਲੇ ਜਾਣ ਕਾਰਨ ਕਿਸਾਨੀ ਸੰਘਰਸ਼ ’ਚ ਬੈਠੀਆਂ ਤਿੰਨ ਔਰਤਾਂ ਦੀ ਮੌਤ ਅਤੇ ਹੋਰਨਾਂ ਦੇ ਜ਼ਖਮੀ ਹੋਣ ਦੀ ਵਾਪਰੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ- ਰੇਲ ਮੰਤਰਾਲਾ ਦਾ ਫੈਸਲਾ, IRCTC ਹੁਣ ਸਰਕਾਰ ਨੂੰ ਦੇਵੇਗੀ ਸੁਵਿਧਾ ਫੀਸ ਤੋਂ ਹੋਣ ਵਾਲੀ ਅੱਧੀ ਕਮਾਈ
ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਆਪਣੀਆਂ ਹੱਕੀ ਮੰਗਾਂ ਖਾਤਿਰ ਲੰਮੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਹਨ ਪਰ ਕੇਂਦਰ ਸਰਕਾਰ ਆਪਣੀ ਅੜੀ ਕਾਰਨ ਕਿਸਾਨੀ ਮਸਲਿਆਂ ਦਾ ਹੱਲ ਨਹੀਂ ਕਰ ਰਹੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਵਾਪਰੀ ਘਟਨਾ ਅਤਿ ਦੁਖਦਾਈ ਹੈ, ਜਿਸ ਵਿਚ ਤਿੰਨ ਕਿਸਾਨ ਔਰਤਾਂ ਦੀ ਮੌਤ ਹੋਈ ਹੈ ਅਤੇ ਕੁਝ ਲੋਕ ਜ਼ਖਮੀ ਵੀ ਹੋਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਦੇਸ਼ ਦੇ ਬਾਸ਼ਿੰਦੇ ਆਪਣੇ ਕੰਮ-ਕਾਜ ਛੱਡ ਕੇ ਸੜਕਾਂ ’ਤੇ ਕਿਉਂ ਬੈਠੇ ਹਨ, ਜਿਨ੍ਹਾਂ ਦੇ ਮਸਲੇ ਹੱਲ ਕਰਨਾ ਕੇਂਦਰ ਸਰਕਾਰ ਦਾ ਫਰਜ਼ ਹੈ। ਬੀਬੀ ਜਗੀਰ ਕੌਰ ਨੇ ਚਲਾਣਾ ਕਰ ਗਈਆਂ ਬੀਬੀਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ।


Bharat Thapa

Content Editor

Related News