CM ਨੇ 3 ਮਹਿਲਾ ਵਿਧਾਇਕਾਂ ਨੂੰ ਰੀਪ੍ਰੋਡਕਟਿਵ ਟੈਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ-ਸਰਕਾਰੀ ਮੈਂਬਰ ਨਾਮਜ਼ਦ ਕੀਤਾ

Monday, Aug 01, 2022 - 07:28 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਹਿਲਾ ਵਿਧਾਇਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ 'ਚ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਟੈਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ-ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ। ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰੋਗੇਸੀ (ਰੈਗੂਲੇਸ਼ਨ) ਐਕਟ 2021 ਦੀ ਧਾਰਾ 26 ਮੁਤਾਬਕ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੀਆਂ 3 ਮਹਿਲਾ ਮੈਂਬਰਾਂ ਨੂੰ ਬੋਰਡ ਦੇ ਗੈਰ-ਸਰਕਾਰੀ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ 'ਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ (ਮੋਗਾ), ਡਾ. ਜੀਵਨਜੋਤ ਕੌਰ (ਅੰਮ੍ਰਿਤਸਰ ਪੂਰਬੀ) ਤੇ ਨੀਨਾ ਮਿੱਤਲ (ਰਾਜਪੁਰਾ) ਸ਼ਾਮਲ ਹਨ।

PunjabKesari

ਇਹ ਵੀ ਪੜ੍ਹੋ : CM ਮਾਨ ਵੱਲੋਂ ਨਾਰਕੋ-ਗੈਂਗਸਟਰ-ਅੱਤਵਾਦ ਗਠਜੋੜ ਦੇ ਖ਼ਾਤਮੇ ਲਈ ਸੂਬਿਆਂ ਦੀ ਏਕੀਕ੍ਰਿਤ ਕਾਰਵਾਈ ਦੀ ਵਕਾਲਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News