ਲੁਧਿਆਣਾ 'ਚ 3 ਸ਼ੱਕੀ ਔਰਤਾਂ ਦੀ ਇਲਾਜ ਦੌਰਾਨ ਮੌਤ, ਸਿਹਤ ਵਿਭਾਗ 'ਚ ਮਚੀ ਹਲਚਲ

4/9/2020 6:15:39 PM

ਲੁਧਿਆਣਾ (ਨਰਿੰਦਰ)— ਲੁਧਿਆਣਾ 'ਚ ਤਿੰਨ ਸ਼ੱਕੀ ਔਰਤਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਨ੍ਹਾਂ 'ਚੋਂ 2 ਔਰਤਾਂ ਸਿਵਲ ਹਸਪਤਾਲ 'ਚ ਅਤੇ ਇਕ ਫੋਰਟਿਸ 'ਚ ਦਾਖਲ ਸੀ। ਦੱਸਿਆ ਜਾ ਰਿਹਾ ਹੈ ਕਿ ਟਿੱਬਾ ਰੋਡ 'ਤੇ ਰਹਿਣ ਵਾਲੀ 65 ਸਾਲਾ ਔਰਤ ਬੀਤੇ ਇਕ ਮਹੀਨੇ ਤੋਂ ਸੀ ਖਾਂਸੀ ਤੋਂ ਪੀੜਤ ਸੀ, ਜਿਸ ਕਰਕੇ ਉਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਕਾਰਨ 11ਵੀਂ ਮੌਤ, ਬਰਨਾਲਾ ਦੀ ਔਰਤ ਨੇ ਲੁਧਿਆਣਾ 'ਚ ਤੋੜਿਆ ਦਮ

ਇਹ ਵੀ ਪੜ੍ਹੋ : ਜਲੰਧਰ 'ਚ ਵਿਰੋਧ ਦੇ ਬਾਵਜੂਦ ਕੋਰੋਨਾ ਕਾਰਨ ਮਰੇ ਵਿਅਕਤੀ ਦਾ ਹੋਇਆ ਅੰਤਿਮ ਸੰਸਕਾਰ

ਇਸੇ ਤਰ੍ਹਾਂ ਬਾਵਾ ਕਾਲੋਨੀ ਦੀ ਰਹਿਣ ਵਾਲੀ ਵੀ ਬਜ਼ੁਰਗ ਔਰਤ ਦੀ ਧੜਕਣ ਵੱਧਦੀ ਸੀ, ਜਿਸ ਕਰਕੇ ਉਸ ਨੂੰ ਵੀ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਜਦੋਂ ਕਿ ਤੀਜੀ ਔਰਤ ਬਰਨਾਲਾ ਜ਼ਿਲ੍ਹੇ ਦੀ ਰਹਿਣ ਵਾਲੀ ਸੀ, ਜੋ ਕਿ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਦਾਖਲ ਸੀ। ਔਰਤ ਦੀ ਉਮਰ 52 ਸਾਲ ਦੱਸੀ ਗਈ ਹੈ, ਜੋ ਕਿ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੀ ਸੀ। 

ਇਹ ਵੀ ਪੜ੍ਹੋ : ਲੁਧਿਆਣਾ 'ਚ 3 ਸ਼ੱਕੀ ਔਰਤਾਂ ਦੀ ਇਲਾਜ ਦੌਰਾਨ ਮੌਤ, ਸਿਹਤ ਵਿਭਾਗ 'ਚ ਮਚੀ ਹਲਚਲ
ਇਹ ਵੀ ਪੜ੍ਹੋ : ਕੋਰੋਨਾ ਦਾ ਖੌਫ: ਵਿਧਾਇਕ ਬਾਵਾ ਹੈਨਰੀ ਨੇ ਪਰਿਵਾਰ ਸਮੇਤ ਖੁਦ ਨੂੰ ਕੀਤਾ ਕੁਆਰੰਟਾਈਨ

ਹਾਲਾਂਕਿ ਇਨ੍ਹਾਂ ਤਿੰਨੋਂ ਔਰਤਾਂ ਦੀ ਮੌਤ ਹੋਣ ਤੋਂ ਬਾਅਦ ਸਿਹਤ ਮਹਿਕਮੇ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਅਤੇ ਇਨ੍ਹਾਂ ਦੀਆਂ ਮ੍ਰਿਤਕ ਦੇਹਾਂ ਪਰਿਵਾਰਕ ਮੈਂਬਰਾਂ ਨੂੰ ਫਿਲਹਾਲ ਨਹੀਂ ਸੌਂਪੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾਂ ਔਰਤਾਂ ਦੇ ਕੋਰੋਨਾ ਸੈਂਪਲ ਵੀ ਲੈ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਲੁਧਿਆਣਾ ਦੇ ਸਿਵਲ ਸਰਜਨ ਰਾਜੇਸ਼ ਬੱਗਾ ਨੇ ਔਰਤਾਂ ਦੀ ਮੌਤ ਦਾ ਕਾਰਨ ਕਰਨਾ ਨਹੀਂ ਦੱਸਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਪੁਸ਼ਟੀ ਹੋਵੇਗੀ ਕਿ ਔਰਤਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ ਜਾਂ ਕਿਸੇ ਹੋਰ ਬੀਮਾਰੀ ਨਾਲ। ਫਿਲਹਾਲ ਸੈਂਪਲ ਜਾਂਚ ਲਏ ਭੇਜੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ ''ਚ ਇਨ੍ਹਾਂ ਮਰੀਜ਼ਾਂ ਨੇ ਕੋਰੋਨਾ ''ਤੇ ਕੀਤੀ ''ਫਤਿਹ'' ਹਾਸਲ
ਇਹ ਵੀ ਪੜ੍ਹੋ :  ਲੁਧਿਆਣਾ 'ਚ 15 ਸਾਲਾ ਨੌਜਵਾਨ ਕੋਰੋਨਾ ਪਾਜ਼ੀਟਿਵ, ਗਿਣਤੀ 8 ਤੱਕ ਪਹੁੰਚੀ​​​​​​​
ਇਹ ਵੀ ਪੜ੍ਹੋ : ​​​​​​​ ਕੋਰੋਨਾ ਕਾਰਨ ਮਰੀ ਮਨੁੱਖਤਾ: ਹੁਣ ਜਲੰਧਰ ''ਚ ਵੀ ਨਹੀਂ ਹੋਣ ਦਿੱਤਾ ਮ੍ਰਿਤਕ ਦਾ ਅੰਤਿਮ ਸੰਸਕਾਰ (ਤਸਵੀਰਾਂ)ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

shivani attri

Edited By shivani attri