ਸਕੂਲ ਵੈਨ ਨੇ 3 ਸਾਲਾ ਬੱਚੇ ਨੂੰ ਦਰੜਿਆ, ਤੜਫ਼-ਤੜਫ਼ ਕੇ ਹੋਈ ਮਾਸੂਮ ਦੀ ਮੌਤ, ਡਰਾਈਵਰ ਖ਼ਿਲਾਫ਼ ਮਾਮਲਾ ਦਰਜ

Saturday, Mar 02, 2024 - 01:36 AM (IST)

ਸਕੂਲ ਵੈਨ ਨੇ 3 ਸਾਲਾ ਬੱਚੇ ਨੂੰ ਦਰੜਿਆ, ਤੜਫ਼-ਤੜਫ਼ ਕੇ ਹੋਈ ਮਾਸੂਮ ਦੀ ਮੌਤ, ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਲਹਿਰਾਗਾਗਾ (ਗਰਗ)- ਪਿੰਡ ਖੰਡੇਬਾਦ ਵਿਖੇ ਇਕ ਪ੍ਰਾਈਵੇਟ ਸਕੂਲ ਵੈਨ ਵੱਲੋਂ ਇਕ ਤਿੰਨ ਸਾਲਾ ਬੱਚੇ ਨੂੰ ਆਪਣੀ ਚਪੇਟ ’ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਮਾਤਾ ਗੁਰਮੀਤ ਕੌਰ ਪਤਨੀ ਧਰਮਿੰਦਰ ਸਿੰਘ ਨਿਵਾਸੀ ਪਿੰਡ ਖੰਡੇਬਾਦ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਲੜਕੀ ਸੁਖਮਨ ਜੋਤ ਕੌਰ ਪਿੰਡ ਜਲੂਰ ਦੇ ਇਕ ਪ੍ਰਾਈਵੇਟ ਸਕੂਲ ’ਚ ਪੜ੍ਹਦੀ ਹੈ। ਅੱਜ ਸਵੇਰੇ ਜਦੋਂ ਉਹ ਆਪਣੀ ਬੇਟੀ ਨੂੰ ਸਕੂਲ ਵੈਨ ’ਚ ਚੜ੍ਹਾਉਣ ਆਈ ਤਾਂ ਉਸ ਦਾ ਛੋਟਾ ਬੇਟਾ ਜਸਕੀਰਤ ਸਿੰਘ ਗਲੀ ’ਚ ਖੇਡ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - ਨੌਜਵਾਨ ਕਿਸਾਨ 'ਤੇ ਕਹਿਰ ਬਣ ਡਿੱਗੀ ਅਸਮਾਨੀ ਬਿਜਲੀ, ਫ਼ਸਲ ਨੂੰ ਬਾਰਿਸ਼ ਤੋਂ ਬਚਾਉਂਦਿਆਂ ਹੋਈ ਦਰਦਨਾਕ ਮੌਤ

ਇਸ ਦੌਰਾਨ ਡਰਾਈਵਰ ਨੇ ਅਣਗਹਿਲੀ ਵਰਤਦੇ ਹੋਏ ਸਕੂਲ ਵੈਨ ਨੂੰ ਉਨ੍ਹਾਂ ਦੇ ਬੇਟੇ ਉੱਪਰ ਚੜ੍ਹਾ ਦਿੱਤਾ। ਗੰਭੀਰ ਜ਼ਖਮੀ ਹਾਲਤ ’ਚ ਮੇਰੇ ਬੇਟੇ ਨੂੰ ਸਰਕਾਰੀ ਹਸਪਤਾਲ ਲਹਿਰਾ ਵਿਖੇ ਲਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਸ ਨੇ ਮ੍ਰਿਤਕ ਬੱਚੇ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਸਕੂਲ ਵੈਨ ਦੇ ਡਰਾਈਵਰ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News