ਤੁਰਕੀ ''ਚ ਫਸੇ 3 ਨੌਜਵਾਨ ਸੰਤ ਸੀਚੇਵਾਲ ਸਦਕਾ ਪਰਤੇ ਵਤਨ, ਦਰਦਭਰੀ ਦਾਸਤਾਨ ਸੁਣਾ ਹੋਏ ਭਾਵੁਕ

Tuesday, May 30, 2023 - 06:54 PM (IST)

ਤੁਰਕੀ ''ਚ ਫਸੇ 3 ਨੌਜਵਾਨ ਸੰਤ ਸੀਚੇਵਾਲ ਸਦਕਾ ਪਰਤੇ ਵਤਨ, ਦਰਦਭਰੀ ਦਾਸਤਾਨ ਸੁਣਾ ਹੋਏ ਭਾਵੁਕ

ਕਪੂਰਥਲਾ (ਚੰਦਰ)- ਅਕਸਰ ਅਸੀਂ ਵੇਖਦੇ ਹਾਂ ਕਿ ਪੰਜਾਬ ਦੇ ਬਹੁਤੇ ਨੌਜਵਾਨ ਚੰਗੇ ਭਵਿੱਖ ਦੀ ਭਾਲ ਲਈ ਵਿਦੇਸ਼ਾਂ ਦਾ ਰੁਖ਼ ਕਰਦੇ ਹਨ। ਕਈਆਂ ਨੂੰ ਇਹ ਪਰਵਾਸ ਰਾਸ ਵੀ ਆਉਂਦਾ ਹੈ ਅਤੇ ਕਈਆਂ ਨੂੰ ਇਹ ਕਾਲੇ ਖੂਹ ਵਾਂਗ ਸਾਬਿਤ ਹੁੰਦਾ ਹੈ। ਅਜਿਹਾ ਹੀ ਇਕ ਮਾਮਲਾ ਕਪੂਰਥਲਾ ਦੇ ਉਨ੍ਹਾਂ ਤਿੰਨ ਨੌਜਵਾਨਾਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਵਿੱਚੋਂ ਇਕ ਨੌਜਵਾਨ ਇਟਲੀ ਅਤੇ ਦੋ ਨੌਜਵਾਨ ਅਮਰੀਕਾ ਦੇ ਸੁਫ਼ਨੇ ਲੈ ਕੇ ਆਪਣੇ ਘਰੋਂ ਨਿਕਲੇ ਸੀ ਪਰ ਫਰਜ਼ੀ ਏਜੰਟਾਂ ਦੇ ਹੱਥੇ ਚੜ੍ਹਕੇ ਉਨ੍ਹਾਂ ਨੇ ਆਪਣੀ ਜਾਨ ਨੂੰ ਵੀ ਖ਼ਤਰੇ ਵਿਚ ਪਾ ਵਿਦੇਸ਼ੀ ਚੁੰਗਲ ਦੇ ਵਿੱਚ ਬੁਰੀ ਤਰ੍ਹਾਂ ਨਾਲ ਫਸ ਚੁੱਕੇ ਸੀ। 

PunjabKesari

ਹੁਣ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਇਨ੍ਹਾਂ ਨੌਜਵਾਨਾਂ ਨੂੰ ਵਤਨ ਵਾਪਸੀ ਕਰਵਾ ਦਿੱਤੀ ਗਈ ਹੈ। ਇਸ ਦੌਰਾਨ ਨੌਜਵਾਨਾਂ ਵੱਲੋਂ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਉਹ ਲੱਖਾਂ ਰੁਪਏ ਖ਼ਰਚ ਕਰਕੇ ਇਸ ਆਸ ਉੱਪਰ ਵਿਦੇਸ਼ ਜਾਣਾ ਚਾਹੁੰਦੇ ਸਨ ਕਿ ਉਨ੍ਹਾਂ ਦਾ ਭਵਿੱਖ ਵੀ ਸੁਨਹਿਰੀ ਬਣ ਜਾਵੇਗਾ ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਭਵਿੱਖ ਨੂੰ ਸੁਨਹਿਰੀ ਬਣਾਉਣ ਦੀ ਉਮੀਦ ਵਿਚ ਉਹ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਲੈਣਗੇ।  ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਤੁਰਕੀ ਦੇ ਇਕ ਕੈਂਪ ਵਿਚ ਕਈ ਦਿਨ ਤੱਕ ਭੁੱਖੇ ਪਿਆਸੇ ਰੱਖਿਆ ਗਿਆ ਅਤੇ ਹੋਰ ਕਈ ਤਰ੍ਹਾਂ ਦੇ ਤਸ਼ੱਦਦ ਉਨ੍ਹਾਂ ਨੂੰ ਆਪਣੇ ਸਰੀਰ 'ਤੇ ਝੱਲਣੇ ਪਏ। ਨੌਜਵਾਨਾਂ ਨੇ ਕਿਹਾ ਕਿ ਜਿੱਥੇ ਇਕ ਪਾਸੇ ਉਨ੍ਹਾਂ ਨੂੰ ਘਰ ਵਾਪਸੀ ਦੀ ਖ਼ੁਸ਼ੀ ਹੈ, ਉਥੇ ਹੀ ਦੂਜੇ ਪਾਸੇ ਇਸ ਗੱਲ ਦੀ ਨਾਮੋਸ਼ੀ ਵੀ ਹੈ ਕਿ ਉਹ ਆਪਣੇ ਸੁਫ਼ਨੇ ਨੂੰ ਪੂਰਾ ਨਹੀਂ ਕਰ ਸਕੇ।

PunjabKesari

ਇਹ ਵੀ ਪੜ੍ਹੋ - ਮੁਫ਼ਤ ਬਿਜਲੀ ਲੈਣ ਵਾਲਿਆਂ ਲਈ ਅਹਿਮ ਖ਼ਬਰ, ਇਨ੍ਹਾਂ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਤਿਆਰੀ

ਇਸ ਦੌਰਾਨ ਸੰਤ ਸੀਚੇਵਾਲ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਚਿੰਤਾ ਕਰਦੇ ਹੋਏ ਕਿਹਾ ਗਿਆ ਕਿ ਅਕਸਰ ਨੌਜਵਾਨ ਫ਼ਰਜੀ ਏਜੰਟਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਅੱਗੇ ਜਾ ਕੇ ਉਨ੍ਹਾਂ ਨੂੰ ਕਿਹੜੀਆਂ-ਕਿਹੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਪੰਜਾਬ ਅਤੇ ਭਾਰਤ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਅਜਿਹੇ ਫਰਜ਼ੀ ਏਜੰਟਾਂ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਉਹ ਚੰਗੇ ਭਵਿੱਖ ਲਈ ਵਿਦੇਸ਼ ਜ਼ਰੂਰ ਜਾਣ ਪਰ ਉਨ੍ਹਾਂ ਦਾ ਤਰੀਕਾ ਸਹੀ ਹੋਣਾ ਚਾਹੀਦਾ ਹੈ।

PunjabKesari

ਇਹ ਵੀ ਪੜ੍ਹੋ - ਹੈਰਾਨੀਜਨਕ ਪਰ ਸੱਚ, ਸਰਕਾਰੀ ਬੱਸਾਂ ਨੂੰ ਸਮੇਂ ਸਿਰ ਟੈਕਸ ਨਾ ਭਰਨ ਕਾਰਨ ਲੱਗਾ 69 ਲੱਖ ਦਾ ਜੁਰਮਾਨਾ

PunjabKesari

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News