620 ਗ੍ਰਾਮ ਹੈਰੋਇਨ ਸਣੇ 3 ਨੌਜਵਾਨ ਕਾਬੂ, ਇਕ ਫਰਾਰ
Sunday, Feb 18, 2018 - 07:06 AM (IST)

ਸਰਾਏ ਅਮਾਨਤ ਖਾਂ/ਤਰਨਤਾਰਨ, (ਨਰਿੰਦਰ, ਰਾਜੂ)- ਸੀ. ਆਈ. ਏ. ਸਟਾਫ ਤਰਨਤਾਰਨ ਤੇ ਸਰਾਏ ਅਮਾਨਤ ਖਾਂ ਦੀ ਪੁਲਸ ਨੇ 620 ਗ੍ਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦ ਕਿ ਇਕ ਫਰਾਰ ਹੋਣ 'ਚ ਸਫਲ ਹੋ ਗਿਆ।
ਜਾਣਕਾਰੀ ਅਨੁਸਾਰ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਟੀ-ਪੁਆਇੰਟ ਭਕਨਾ ਕਸੇਲ ਨੇੜਿਓਂ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 510 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚੌਗਾਵਾਂ ਤੇ ਸੱਬਾ ਪੁੱਤਰ ਲੱਡੂ ਵਾਸੀ ਚੋਗਾਵਾਂ ਵਜੋਂ ਹੋਈ। ਇਸ ਦੌਰਾਨ ਮੁਲਜ਼ਮ ਸੱਬਾ ਪੁੱਤਰ ਲੱਡੂ ਦੌੜਨ 'ਚ ਕਾਮਯਾਬ ਹੋ ਗਿਆ।
ਇਸੇ ਤਰ੍ਹਾਂ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਲਾਸੌਰ ਰੋਡ ਤਰਨਤਾਰਨ ਤੋਂ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਮਨਦੀਪ ਸਿੰਘ ਉਰਫ ਲੱਕੀ ਪੁੱਤਰ ਬਲਦੇਵ ਸਿੰਘ ਵਾਸੀ ਗੁਰੂ ਕਾ ਖੂਹ ਨੂੰ ਕਾਬੂ ਕਰ ਕੇ ਉਸ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਕ ਹੋਰ ਮਾਮਲੇ 'ਚ ਥਾਣਾ ਹਰੀਕੇ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਮੋੜ ਪਿੰਡ ਮਰੜ ਹਰੀਕੇ ਤੋਂ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਸੁਖਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰ ਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।