ਵਾਰਦਾਤ ਨੂੰ ਅੰਜਾਮ ਦੇਣ ਲਈ ਇਕੱਠੇ ਹੋਏ 3 ਨੌਜਵਾਨ ਗ੍ਰਿਫਤਾਰ, ਹਥਿਆਰ ਬਰਾਮਦ

05/15/2019 7:26:04 PM

ਅੰਮ੍ਰਿਤਸਰ,(ਸੰਜੀਵ) : ਲੋਕ ਸਭਾ ਚੋਣਾਂ ਦੌਰਾਨ ਸ਼ਹਿਰ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਪਲਾਨਿੰਗ ਬਣਾ ਰਹੇ 3 ਨੌਜਵਾਨਾਂ ਨੂੰ ਥਾਣਾ ਸਦਰ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਗੋਰਾ ਸਿੰਘ ਵਾਸੀ ਬੋਹੜੂ, ਆਕਾਸ਼ਦੀਪ ਸਿੰਘ ਵਾਸੀ ਫਤਾਹਪੁਰ ਤੇ ਬਲਰਾਜ ਸਿੰਘ ਬੱਬੂ ਵਾਸੀ ਝਬਾਲ ਰੋਡ ਸ਼ਾਮਿਲ ਹਨ। ਜਿਨ੍ਹਾਂ ਦੇ ਕਬਜ਼ੇ 'ਚੋਂ ਪੁਲਸ ਨੇ 32 ਬੋਰ ਦਾ ਇਕ ਪਿਸਤੌਲ ਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਜਾਂਚ ਲਈ ਪੁਲਸ ਰਿਮਾਂਡ 'ਤੇ ਲਿਆ ਗਿਆ ਹੈ। ਏ. ਐੱਸ. ਆਈ. ਕੁਲਵੰਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਕਤ ਮੁਲਜ਼ਮਾਂ ਦੇ ਕੁਝ ਸਾਥੀ ਪਹਿਲਾਂ ਤੋਂ ਹੀ ਜੇਲ 'ਚ ਬੰਦ ਹਨ ਤੇ ਤਿੰਨੋਂ ਮੁਲਜ਼ਮ ਤੁੰਗਬਾਲਾ ਗਰਾਊਂਡ 'ਚ ਬੈਠ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ। ਜਿਵੇਂ ਹੀ ਪੁਲਸ ਨੂੰ ਸੂਚਨਾ ਮਿਲ ਪੁਲਸ ਵਲੋਂ ਛਾਪੇਮਾਰੀ ਕਰ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।