ਨੈਸ਼ਨਲ ਹਾਈਵੇਅ ''ਤੇ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਤ

Saturday, Feb 29, 2020 - 09:11 AM (IST)

ਨੈਸ਼ਨਲ ਹਾਈਵੇਅ ''ਤੇ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਤ

ਪਠਾਨਕੋਟ (ਧਰਮਿੰਦਰ) : ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਬੀਤੀ ਰਾਤ ਇਕ ਭਿਆਨਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੇ ਮ੍ਰਿਤਕ ਕਸਬਾ ਸਰਨਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਆਪਣੇ ਘਰੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਮਲਿਕਪੁਰ ਚੌਂਕ 'ਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ।

ਇਹ ਟੱਕਰ ਇੰਨੀ ਭਿਆਨਕ ਸੀ ਕਿ ਮੌਕੇ 'ਤੇ ਹੀ 3 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਅਣਪਛਾਤੇ ਵਾਹਨ ਦਾ ਡਰਾਈਵਰ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਬਾਰੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਚੌਂਕ 'ਚ ਲਾਈਟ ਦਾ ਉਚਿਤ ਪ੍ਰਬੰਧ ਨਾ ਹੋਣ ਕਾਰਨ ਅਕਸਰ ਹਾਦਸੇ ਹੁੰਦੇ ਰਹਿੰਦੇ ਹਨ, ਜਿਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ ਅਤੇ ਇਸ ਦੇ ਚੱਲਦਿਆਂ ਹੀ ਤਿੰਨੇ ਨੌਜਵਾਨ ਹਾਦਸੇ ਦੀ ਭੇਂਟ ਚੜ੍ਹ ਗਏ। ਫਿਲਹਾਲ ਪੁਲਸ ਨੇ ਮੌਕੇ 'ਤੇ ਪੁੱਜ ਕੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ 'ਚ ਲੱਗ ਗਈ ਹੈ।


author

Babita

Content Editor

Related News