ਨਾਭਾ ਤੋਂ ਦਰਦਨਾਕ ਖ਼ਬਰ : ਭਿਆਨਕ ਸੜਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ

Thursday, May 13, 2021 - 12:15 PM (IST)

ਨਾਭਾ ਤੋਂ ਦਰਦਨਾਕ ਖ਼ਬਰ : ਭਿਆਨਕ ਸੜਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ

ਨਾਭਾ (ਰਾਹੁਲ) : ਨਾਭਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਤਿੰਨੇ ਨੌਜਵਾਨ ਇਕ ਪ੍ਰਾਈਵੇਟ ਫੈਕਟਰੀ 'ਚ ਕੰਮ ਕਰਦੇ ਸਨ ਅਤੇ ਬੀਤੀ ਰਾਤ ਡਿਊਟੀ 'ਤੇ ਗਏ ਹੋਏ ਸਨ।

ਇਹ ਵੀ ਪੜ੍ਹੋ : ਥਾਣੇਦਾਰ ਵੱਲੋਂ ਵਿਧਵਾ ਜਨਾਨੀ ਨਾਲ ਜਬਰ-ਜ਼ਿਨਾਹ ਮਾਮਲੇ 'ਚ ਜ਼ਬਰਦਸਤ ਮੋੜ, ਤੇਜ਼ਧਾਰ ਹਥਿਆਰ ਨਾਲ ਵੱਢੀਆਂ ਨਾੜਾਂ

PunjabKesari

ਵੀਰਵਾਰ ਸਵੇਰੇ ਜਦੋਂ ਉਹ ਆਪਣੀ ਡਿਊਟੀ ਖ਼ਤਮ ਕਰਕੇ ਘਰਾਂ ਨੂੰ ਵਾਪਸ ਪਰਤ ਰਹੇ ਸਨ ਤਾਂ ਰਾਹ 'ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਨਾਭਾ-ਗੋਬਿੰਦਗੜ੍ਹ ਰੋਡ 'ਤੇ ਨੌਜਵਾਨਾਂ ਨੂੰ ਇਕ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਦੌਰਾਨ ਮੌਕੇ 'ਤੇ ਹੀ ਤਿੰਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : NRI ਪਰਿਵਾਰ ਨੇ ਵਿਆਹੁਤਾ 'ਤੇ ਢਾਹੇ ਤਸ਼ੱਦਦ, ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਂਦਾ ਸੀ ਦਿਓਰ

PunjabKesari

ਫਿਲਹਾਲ ਪੁਲਸ ਘਟਨਾ ਵਾਲੀ ਥਾਂ 'ਤੇ ਪੁੱਜ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News