ਜਲੰਧਰ: ਬਾਈਕ ਸਵਾਰ 3 ਨੌਜਵਾਨਾਂ ਨੇ ਗੰਨ ਪੁਆਇੰਟ 'ਤੇ ਦੁੱਧ ਵਿਕਰੇਤਾ ਤੋਂ ਲੁੱਟੇ 36 ਹਜ਼ਾਰ ਰੁਪਏ, ਹੋਏ ਫ਼ਰਾਰ

Saturday, Jan 20, 2024 - 05:29 PM (IST)

ਜਲੰਧਰ: ਬਾਈਕ ਸਵਾਰ 3 ਨੌਜਵਾਨਾਂ ਨੇ ਗੰਨ ਪੁਆਇੰਟ 'ਤੇ ਦੁੱਧ ਵਿਕਰੇਤਾ ਤੋਂ ਲੁੱਟੇ 36 ਹਜ਼ਾਰ ਰੁਪਏ, ਹੋਏ ਫ਼ਰਾਰ

ਜਲੰਧਰ (ਮਹੇਸ਼) : ਜਲੰਧਰ ਵਿਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬਾਈਕ ਸਵਾਰ ਤਿੰਨ ਨੌਜਵਾਨ ਗੁਰੂ ਨਾਨਕਪੁਰਾ ਰੋਡ 'ਤੇ ਫਾਟਕ ਕੋਲ ਇਕ ਨੌਜਵਾਨ ਤੋਂ 36 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਲੁਟੇਰਿਆਂ ਨੇ ਗੰਨ ਪੁਆਇੰਟ 'ਤੇ ਲੁੱਟ ਦੀ ਇਸ ਵਾਰਦਾਤ ਨੂੰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ

ਮਿਲੀ ਜਾਣਕਾਰੀ ਅਨੁਸਾਰ ਲੁੱਟ ਦਾ ਸ਼ਿਕਾਰ ਹੋਇਆ ਪੀੜਤ ਨੌਜਵਾਨ ਅਮਿਤ ਕੁਮਾਰ ਕੀਰਤੀ ਨਗਰ ਦਾ ਰਹਿਣ ਵਾਲਾ ਹੈ, ਜੋ ਭਾਰਤ ਨਗਰ ਚੌਗਿਟੀ ਵਿਚ ਦੁੱਧ ਦਾ ਕੰਮ ਕਰਦਾ ਹੈ। ਇਲਾਕੇ ਦੇ ਸਾਬਕਾ ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਰਾਮਾ ਮੰਡੀ ਸੂਰਿਆ ਐਨਕਲੇਵ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਲਾਕੇ 'ਚ ਲਗਾਤਾਰ ਵਾਪਰ ਰਹੀਆਂ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ 'ਤੇ ਪੁਲਸ ਨੂੰ ਕਾਰਵਾਈ ਕਰਨ ਲਈ ਕਿਹਾ ਹੈ। 

ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ

ਰਾਜੂ ਨੇ ਦੱਸਿਆ ਕਿ ਇਲਾਕੇ 'ਚ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਦਾ ਹੌਂਸਲਾ ਵਧਦਾ ਨਜ਼ਰ ਆ ਰਿਹਾ ਹੈ। ਇਸੇ ਕਾਰਨ ਉਹ ਗ਼ਰੀਬ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਕੇ ਉਨ੍ਹਾਂ ਤੋਂ ਪੈਸੇ ਖੋਹ ਲੈਂਦੇ ਹਨ। ਰਾਜੂ ਨੇ ਦੱਸਿਆ ਕਿ ਸਬੰਧਤ ਥਾਣੇ ਵਿੱਚ ਜਾ ਕੇ ਇਸ ਘਟਨਾ ਦੀ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ ਹੈ। ਜੇਕਰ ਇਸ ਸਬੰਧੀ ਕੋਈ ਕਾਰਵਾਈ ਨਾ ਹੋਈ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸਾਥੀਆਂ ਸਮੇਤ ਪੁਲਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨਗੇ।

ਇਹ ਵੀ ਪੜ੍ਹੋ - ਸੋਨਾ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News