ਪੰਜਾਬ ''ਚ ਵੱਡਾ ਹਾਦਸਾ, 2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਦਰਦਨਾਕ ਮੌਤ

Sunday, Oct 06, 2024 - 06:59 PM (IST)

ਪੰਜਾਬ ''ਚ ਵੱਡਾ ਹਾਦਸਾ, 2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਦਰਦਨਾਕ ਮੌਤ

ਲੋਹੀਆਂ ਖ਼ਾਸ/ਜਲੰਧਰ (ਮਨਜੀਤ, ਸੁਭਾਸ਼ ਸੱਦੀ)-ਲੋਹੀਆਂ ਤੋਂ ਕਪੂਰਥਲਾ ਰੋਡ ’ਤੇ ਪਿੰਡ ਤਾਸ਼ਪੁਰ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ’ਚ 3 ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਲੋਹੀਆਂ ਵੱਲ ਆ ਰਹੇ ਸਨ ਅਤੇ ਦੂਜੇ ਮੋਟਰਸਾਈਕਲ ਸਵਾਰ ਲੋਹੀਆਂ ਵੱਲੋਂ ਡਡਵਿੰਡੀ ਵੱਲ ਨੂੰ ਜਾ ਰਹੇ ਸਨ ਕਿ ਪਿੰਡ ਤਾਸ਼ਪੁਰ ਦੇ ਗੇਟ ਨੇੜਲੇ ਮੋੜ ’ਤੇ ਦੋਹਾਂ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ।

PunjabKesari

ਇਹ ਵੀ ਪੜ੍ਹੋ- ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਲੋਕਾਂ ਦੀ ਹੋਈ ਮੌਤ

ਜਾਣਕਾਰੀ ਮਿਲਣ ’ਤੇ ਥਾਣਾ ਸੁਲਤਾਨਪੁਰ ਲੋਧੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਅਤੇ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ 108 ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਮੌਜੂਦ ਡਾਕਟਰਾਂ ਨੇ 2 ਵਿਅਕਤੀਆਂ ਨੂੰ ਮ੍ਰਿਤਕ ਕਰਾਰ ਦਿੱਤਾ ਅਤੇ 2 ਨੌਜਵਾਨਾਂ ਦੀ ਨਾਜ਼ੂਕ ਹਾਲਤ ਨੂੰ ਵੇਖਦੇ ਹੋਏ ਕਪੂਰਥਲਾ ਰੈਫਰ ਕਰ ਦਿੱਤਾ ਜਦਕਿ ਇਕ ਜ਼ਖ਼ਮੀ ਨੌਜਵਾਨ ਨੂੰ ਲੋਹੀਆਂ ਦੇ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ, ਜਿਸ ਦੀ ਜਲੰਧਰ ਦੇ ਪਿਮਸ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਮਹਿਮੂਵਾਲ ਮਾਹਲਾ ਥਾਣਾ ਲੋਹੀਆਂ ਵਜੋਂ ਹੋਈ।

PunjabKesari

ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਗੂੰਜੇ ਵੈਣ, ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ, ਦੋਹਾਂ ਦਾ ਰੱਖਿਆ ਸੀ ਵਿਆਹ

ਇਨ੍ਹਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਜੱਸਾ ਪੁੱਤਰ ਰੌਣਕੀ ਰਾਮ ਵਾਸੀ ਪਿੰਡ ਵਾੜਾ ਬੁੱਧ ਸਿੰਘ ਨੂੰ ਸੁਲਤਾਨਪੁਰ ਲੋਧੀ ਵਿਖੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮਹਿਮੂਵਾਲ ਮਾਹਲਾ ਅਤੇ ਜੇ. ਡੀ. ਜੈਦੇਵ ਪੁੱਤਰ ਕੁਲਦੀਪ ਵਾਸੀ ਪਿੰਡ ਵਾੜਾ ਬੁੱਧ ਸਿੰਘ ਦੀ ਹਾਲਤ ਗੰਭੀਰ ਹੈ।

ਇਹ ਵੀ ਪੜ੍ਹੋ- 2 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ, ਹੱਥੀਂ ਪੁੱਤ ਦੀਆਂ ਅੰਤਿਮ ਰਸਮਾਂ ਤਕ ਨਹੀਂ ਕਰ ਸਕੇ ਮਾਪੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News