ਨਸ਼ੀਲੀਆਂ ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤੇ 2 ਸਕੇ ਭਰਾਵਾਂ ਸਮੇਤ 3 ਨੌਜਵਾਨ ਨਿਕਲੇ ਲੁਟੇਰੇ, ਕਬੂਲੀਆਂ ਕਈ ਵਾਰਦਾਤਾਂ
Monday, Jul 21, 2025 - 11:59 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਸ਼ਰਮਾ)- ਟਾਂਡਾ ਪੁਲਸ ਦੀ ਟੀਮ ਵੱਲੋਂ ਬੀਤੇ ਦਿਨੀਂ ਨਸ਼ੇ ਵਾਲੀਆਂ ਗੋਲ਼ੀਆਂ ਸਣੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਉਕਤ ਵਿਅਕਤੀ ਲੁਟੇਰਾ ਗਿਰੋਹ ਦੇ ਮੈਂਬਰ ਨਿਕਲੇ ਹਨ। ਉਕਤ ਲੁਟੇਰਿਆਂ ਨੇ ਹੀ ਪਿੰਡ ਜੌੜਾ ਵਿਖੇ ਬਜ਼ੁਰਗ ਔਰਤ ਨਾਲ ਲੁੱਟ ਕੀਤੀ ਸੀ। ਟਾਂਡਾ ਪੁਲਸ ਨੇ ਬਜ਼ੁਰਗ ਔਰਤ ਨਾਲ ਹੋਈ ਲੁੱਟਖੋਹ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ ਇਸ ਲੁੱਟਖੋਹ ਨਾਲ ਸੰਬੰਧਤ ਸਕੇ ਭਰਾਵਾਂ ਸਮੇਤ 3 ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ! ਸਮਾਜਸੇਵੀ ਨੂੰ ਰਸਤੇ 'ਚ ਘੇਰ ਕਰ 'ਤਾ ਵੱਡਾ ਕਾਂਡ
ਇਸ ਸਬੰਧੀ ਥਾਣਾ ਟਾਂਡਾ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਦੀ ਗ੍ਰਿਫ਼ਤ ਵਿੱਚ ਆਏ ਲੁਟੇਰਿਆਂ ਦੀ ਪਛਾਣ ਸੰਨੀ ਅਤੇ ਮਨੀ ਦੋਵੇਂ ਪੁੱਤਰ ਸਤਪਾਲ ਸਿੰਘ ਵਾਸੀ ਸਲਾਮਤਪੁਰਾ (ਕਪੂਰਥਲਾ), ਰੱਜਤ ਮਸੀਹ ਪੁੱਤਰ ਪ੍ਰੇਮ ਮਸੀਹ ਵਾਸੀ ਬਹਿਰਾਮ ਸਰਿਸਤਾ ਭੋਗਪੁਰ ਜਲੰਧਰ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਜੌੜਾ ਵਿੱਚ ਬੀਤੇ ਦਿਨੀਂ ਰਾਤ ਸਮੇਂ ਹੋਈ ਲੁੱਟਖੋਹ ਦੀ ਵਾਰਦਾਤ ਉਪਰੰਤ ਇਨ੍ਹਾਂ ਲੁਟੇਰਿਆਂ ਦੀ ਭਾਲ ਲਈ ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਏ. ਐੱਸ. ਆਈ. ਜਗਜੀਤ ਸਿੰਘ, ਹੈੱਡ ਕਾਂਸਟੇਬਲ ਵਿਕਾਸ ਮਹਿਤਾ, ਹੈੱਡ ਕਾਂਸਟੇਬਲ ਜਸਪ੍ਰੀਤ ਸਿੰਘ, ਹੈੱਡ ਕਾਂਸਟੇਬਲ ਪੁਨੀਤ ਕੁਮਾਰ ਸ਼ਰਮਾ ਅਤੇ ਸੁਖਦੇਵ ਸਿੰਘ ਦੀ ਟੀਮ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਜਿਸ ਦੌਰਾਨ ਚੌਂਕੀ ਇੰਚਾਰਜ ਅੱਡਾ ਸਰਾਂ ਏ. ਐੱਸ. ਆਈ. ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਉਕਤ ਲੁਟੇਰਿਆਂ ਨੂੰ ਦੇਹਰੀਵਾਲ ਨੇੜੇ 1004 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਉਕਤ ਲੁਟੇਰਿਆਂ ਨੇ ਮੰਨਿਆ ਕਿ ਉਨ੍ਹਾਂ ਨੇ ਪਿੰਡ ਜੌੜਾ ਵਿੱਚ ਹੋਈ ਲੁੱਟਖੋਹ ਦੀ ਵਾਰਦਾਤ ਤੋਂ ਇਲਾਵਾ ਭੁਲੱਥ, ਦਸੂਹਾ ਅਤੇ ਹੋਰਨਾ ਥਾਵਾਂ 'ਤੇ ਵੀ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, BKI ਦੇ 3 ਕਾਰਕੁੰਨ ਹਥਿਆਰਾਂ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ
ਡੀ. ਐੱਸ. ਪੀ. ਟਾਂਡਾ ਨੇ ਦੱਸਿਆ ਕਿ ਉਕਤ ਲੁਟੇਰਿਆਂ ਪਾਸੋਂ ਪੁਲਸ ਨੇ ਲੁੱਟਖੋਹ ਕੀਤੇ ਗਏ 31 ਹਜ਼ਾਰ ਰੁਪਏ ਦੀ ਨਕਦੀ, 4 ਤੋਲੇ ਸੋਨੇ ਦੇ ਗਹਿਣੇ, 150 ਅਮਰੀਕੀ ਡਾਲਰ, 2 ਘੜੀਆਂ ਖਿਡਾਉਣਾ ਨੁਮਾ ਪਿਸਤੌਲ ਅਤੇ ਹੋਰ ਮਾਰੂ ਹਥਿਆਰ ਬਰਾਮਦ ਕੀਤੇ ਹਨ।। ਉਨ੍ਹਾਂ ਦੱਸਿਆ ਕਿ ਉਕਤ ਲੁਟੇਰਿਆਂ ਖ਼ਿਲਾਫ਼ ਟਾਂਡਾ ਪੁਲਸ ਨੇ ਪਹਿਲਾਂ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਦਰਜ ਕੀਤਾ ਸੀ ਅਤੇ ਹੁਣ ਇਸ ਵਿੱਚ ਵਾਧਾ ਜੁਰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੁਟੇਰਿਆਂ ਦਾ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਜਿਸ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਇਲਾਕੇ ਵਿੱਚ ਹੋਈਆਂ ਹੋਰ ਲੁੱਟਖੋਹ ਦੀਆਂ ਵਾਰਦਾਤਾਂ ਵੀ ਸੁਲਝਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e