ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਮਾਰ ਦਿੱਤੇ 3 ਨੌਜਵਾਨ

Saturday, Nov 09, 2024 - 06:49 PM (IST)

ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਮਾਰ ਦਿੱਤੇ 3 ਨੌਜਵਾਨ

ਗੜ੍ਹਸ਼ੰਕਰ (ਰਾਮਪਾਲ ਭਾਰਦਵਾਜ)- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਚ 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋ ਧਿਰਾਂ ਵਿਚਾਲੇ ਮਾਮੂਲੀ ਗੱਲ ਪਿੱਛੇ ਹੋਈ ਲੜਾਈ ਦੌਰਾਨ 3 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਇਹ ਵੀ ਪੜ੍ਹੋ- ਹਲਕਾ ਚੱਬੇਵਾਲ 'ਚ ਗਰਜੇ CM ਭਗਵੰਤ ਮਾਨ, ਕਾਂਗਰਸ ਤੇ ਭਾਜਪਾ 'ਤੇ ਵਿੰਨ੍ਹੇ ਨਿਸ਼ਾਨੇ

PunjabKesari

ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਪਹਿਲਾਂ ਹਿਮਾਚਲ ਵਿਚ ਇਨ੍ਹਾਂ ਵੱਲੋਂ ਨਸ਼ਾ ਛੁਡਾਊ ਕੇਂਦਰ ਚਲਾਇਆ ਜਾਂਦਾ ਸੀ ਅਤੇ ਬਾਅਦ ਵਿਚ ਦੋਹਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਹੁਣ ਆਪਸੀ ਰੰਜਿਸ਼ ਕਰਕੇ ਹੀ ਇਕ ਦੂਜੇ 'ਤੇ ਹਮਲਾ ਕਰਕੇ ਤਿੰਨ ਲੋਕਾਂ  ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਮਣੀ, ਸੁਖਤਿਆਰ ਸਿੰਘ ਸੁੱਖਾ ਅਤੇ ਸ਼ਰਨਪ੍ਰੀਤ ਸਿੰਘ ਵਜੋਂ ਹੋਈ ਹੈ। ਸ਼ਰਨਪ੍ਰੀਤ ਸਿੰਘ ਬੰਗਾ ਦਾ ਰਹਿਣ ਵਾਲਾ ਸੀ। 

PunjabKesari

ਕੀ ਕਹਿਣਾ ਹੈ ਪੁਲਸ ਅਧਿਕਾਰੀ ਜਸਪ੍ਰੀਤ ਸਿੰਘ ਦਾ 
ਮੌਕੇ ਉਤੇ ਘਟਨਾ ਦੀ ਜਾਂਚ ਲਈ ਪਹੁੰਚੇ ਪੁਲਸ ਟੀਮ ਨਾਲ ਪਹੁੰਚੇ ਪੁਲਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੋ ਘੰਟੇ ਪਹਿਲਾਂ ਇਹ ਸੂਚਨਾ ਮਿਲੀ ਕਿ ਪਿੰਡ ਮੋਰਾਂਵਾਲੀ ਵਿਚ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਹੈ। ਦੋਵੇਂ ਧਿਰਾਂ ਇਸੇ ਪਿੰਡ ਦੀਆਂ ਵਸਨੀਕ ਹਨ। ਦੋਵੇਂ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਕੁੱਲ੍ਹ 5 ਵਿਅਕਤੀ ਜ਼ਖ਼ਮੀ ਹੋਏ ਸਨ, ਜਿਨ੍ਹਾਂ ਵਿਚੋਂ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ ਹਨ। ਸਾਡੀਆਂ ਟੀਮਾਂ ਐੱਸ. ਐੱਸ. ਪੀ. ਦੀ ਨਿਗਰਾਨੀ ਹੇਠ ਬਣ ਚੁੱਕੀਆਂ ਹਨ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ: ਆਦਮਪੁਰ ਏਅਰਪੋਰਟ ਤੋਂ ਸ਼ੁਰੂ ਹੋਣਗੀਆਂ ਇਹ ਦੋ ਫਲਾਈਟਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News