ਆਵਾਰਾ ਪਸ਼ੂ ਨੂੰ ਬਚਾਉਂਦਿਆਂ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ
Saturday, Feb 25, 2023 - 11:16 PM (IST)
ਡੇਰਾਬੱਸੀ (ਅਨਿਲ)-ਪਿੰਡ ਭਾਂਖਰਪੁਰ ਨੇੜੇ ਅੰਬਾਲਾ-ਚੰਡੀਗੜ੍ਹ ਹਾਈਵੇਅ ’ਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨ ਇਕ ਆਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ’ਚ ਘੱਗਰ ਨਦੀ ’ਚ ਜਾ ਡਿੱਗੇ। ਹਾਦਸੇ ’ਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪੀ. ਜੀ. ਆਈ. ’ਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ’ਚੋਂ ਗੰਭੀਰ ਜ਼ਖਮੀ ਨੌਜਵਾਨ ਵੈਂਟੀਲੇਟਰ ’ਤੇ ਹੈ। ਪੁਲਸ ਨੇ ਸੀ. ਆਰ. ਪੀ. ਸੀ.-174 ਤਹਿਤ ਕਾਰਵਾਈ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : 12ਵੀਂ ਜਮਾਤ ਦੇ ਇੰਗਲਿਸ਼ ਦੇ ਪੇਪਰ ਲੀਕ ਮਾਮਲੇ ’ਚ FIR ਦਰਜ
ਏ. ਐੱਸ. ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। ਮੋਟਰਸਾਈਕਲ ਸਵਾਰ ਸਚਿਨ ਕੁਮਾਰ (23) ਪੁੱਤਰ ਰਾਕੇਸ਼ ਕੁਮਾਰ ਵਾਸੀ ਪਿੰਡ ਟੋਨੀ ਜ਼ਿਲ੍ਹਾ ਹਮੀਰਪੁਰ, ਪ੍ਰਿੰਸ ਪੁੱਤਰ ਰਮੇਸ਼ ਕੁਮਾਰ ਅਤੇ ਅਮਨ ਸ਼ਰਮਾ ਪੁੱਤਰ ਸੁਭਾਸ਼ ਚੰਦ ਦੋਵੇਂ ਵਾਸੀ ਪਿੰਡ ਪਡੋਹ ਜ਼ਿਲ੍ਹਾ ਹਮੀਰਪੁਰ ਪੰਚਕੂਲਾ ਦੇ ਰਹਿਣ ਵਾਲੇ ਸਨ। ਘੱਗਰ ਪੁਲ ਤੋਂ ਪਹਿਲਾਂ ਉਨ੍ਹਾਂ ਦੇ ਸਾਹਮਣੇ ਅਚਾਨਕ ਇਕ ਆਵਾਰਾ ਪਸ਼ੂ ਸੜਕ ਵਿਚਕਾਰ ਆ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ’ਚ ਬੇਕਾਬੂ ਮੋਟਰਸਾਈਕਲ ਘੱਗਰ ਨਦੀ ਵਿਚ ਜਾ ਡਿੱਗਾ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ
ਉਹ ਛਾਲ ਮਾਰ ਕੇ ਇਕ ਪਾਸੇ ਡਿੱਗ ਪਿਆ, ਜਦਕਿ ਸਚਿਨ ਅਤੇ ਪ੍ਰਿੰਸ ਜ਼ਮੀਨ ’ਤੇ ਡਿੱਗ ਪਏ। ਰਾਹਗੀਰਾਂ ਨੇ ਤਿੰਨਾਂ ਨੂੰ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਸਚਿਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਬਾਕੀ ਦੋ ਨੌਜਵਾਨਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉੱਥੇ ਪ੍ਰਿੰਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਹ ਵੈਂਟੀਲੇਟਰ ’ਤੇ ਹੈ। ਮੁਬਾਰਕਪੁਰ ਪੁਲਸ ਨੇ ਸੀ. ਆਰ. ਪੀ. ਸੀ. 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਸਚਿਨ ਦੀ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ।