ਪੰਜਾਬ 'ਚ ਬਣਨਗੇ 30 ਅੰਮ੍ਰਿਤ ਸਟੇਸ਼ਨ, ਲਗਾਤਾਰ ਦੌੜਨਗੀਆਂ ਟਰੇਨਾਂ

Thursday, Jul 25, 2024 - 12:36 PM (IST)

ਪੰਜਾਬ 'ਚ ਬਣਨਗੇ 30 ਅੰਮ੍ਰਿਤ ਸਟੇਸ਼ਨ, ਲਗਾਤਾਰ ਦੌੜਨਗੀਆਂ ਟਰੇਨਾਂ

ਚੰਡੀਗੜ੍ਹ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਦੌਰਾਨ ਰੇਲਵੇ ਲਈ ਪੰਜਾਬ 'ਚ 5,147 ਕਰੋੜ ਰੁਪਏ ਦੀ ਅਲਾਟਮੈਂਟ ਕੀਤੀ ਹੈ। ਇਸ ਦੇ ਤਹਿਤ 30 ਰੇਲਵੇ ਸਟੇਸ਼ਨਾਂ ਨੂੰ ਅੰਮ੍ਰਿਤ ਰੇਲਵੇ ਸਟੇਸ਼ਨਾਂ ਦੇ ਰੂਪ 'ਚ ਵਿਕਸਿਤ ਕੀਤਾ ਜਾਣਾ ਹੈ। ਇਸ ਤੋਂ ਇਲਾਵਾ 1,158 ਕਿਲੋਮੀਟਰ ਦੇ ਨਵੇਂ ਟਰੈਕ ਬਣਾਉਣ ਲਈ 12 ਪ੍ਰਾਜੈਕਟਾਂ 'ਤੇ ਵੀ ਕੰਮ ਚੱਲ ਰਿਹਾ ਹੈ, ਜਿਸ ਦਾ ਕੰਮ 19,843 ਕਰੋੜ ਰੁਪਏ 'ਚ ਪੂਰਾ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ 'ਚ ਫੈਲਿਆ ਡਾਇਰੀਆ, ਹੁਣ ਤੱਕ 34 ਮਾਮਲੇ ਆਏ ਸਾਹਮਣੇ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ
ਪੰਜਾਬ 'ਚ ਇਨ੍ਹਾਂ ਸਟੇਸ਼ਨਾਂ ਨੂੰ ਬਣਾਇਆ ਜਾਵੇਗਾ ਅੰਮ੍ਰਿਤ ਸਟੇਸ਼ਨ
ਅਬੋਹਰ, ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, ਬਿਆਸ, ਬਠਿੰਡਾ ਜੰਕਸ਼ਨ, ਧਾਂਦਰੀ ਕਲਾਂ, ਧੂਰੀ, ਫਾਜ਼ਿਲਕਾ, ਫਿਰੋਜ਼ਪੁਰ ਕੈਂਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਕੈਂਟ ਜੰਕਸ਼ਨ, ਜਲੰਧਰ ਸਿਟੀ, ਕਪੂਰਥਲਾ, ਕੋਟਕਪੂਰਾ ਜੰਕਸ਼ਨ, ਲੁਧਿਆਣਾ ਜੰਕਸ਼ਨ, ਮਾਲੇਰਕੋਟਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਨੰਗਲ ਡੈਮ, ਪਠਾਨਕੋਟ ਕੈਂਟ, ਪਠਾਨਕੋਟ ਸਿਟੀ, ਪਟਿਆਲਾ, ਫਗਵਾੜਾ ਜੰਕਸ਼ਨ, ਫਿਲੌਰ ਜੰਕਸ਼ਨ, ਰੂਪਨਗਰ, ਸੰਗਰੂਰ, ਮੋਹਾਲੀ ਅਤੇ ਸਰਹਿੰਦ ਸਟੇਸ਼ਨ ਸ਼ਾਮਲ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਜ਼ਰੂਰੀ ਖ਼ਬਰ, ਲਗਾਤਾਰ ਫੈਲ ਰਹੀ ਇਹ ਬੀਮਾਰੀ, ਖ਼ੁਦ ਦਾ ਰੱਖੋ ਧਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News