ਗੁਰਦਾਸਪੁਰ ਤੋਂ 30 ਕਰੋੜ ਰੁਪਏ ਦੀ ਹੈਰੋਇਨ ਬਰਾਮਦ
Saturday, Jun 10, 2017 - 09:13 PM (IST)
ਜਲੰਧਰ— ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਭਾਰਤ ਪਾਕਿਸਤਾਨ ਸਰਹੱਦ 'ਤੇ ਇਕ ਤਲਾਸ਼ੀ ਅਭਿਆਨ ਦੌਰਾਨ ਸਰਹੱਦੀ ਸੁਰੱਖਿਆ ਬਲ ਦੇ ਜਵਾਨਾਂ ਨੇ ਸਰਹੱਦ ਸੁਰੱਖਿਆ ਘੇਰਾ ਅਤੇ ਅੰਤਰਰਾਸ਼ਟਰੀ ਸਰਹੱਦ ਵਿਚਕਾਰ ਮਿੱਟੀ 'ਚ ਦੱਬ ਹੋਇਆ ਛੇ ਕਿਲੋ ਹੈਰੋਇਨ ਬਰਾਮਦ ਕੀਤਾ ਹੈ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ 30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਸਰਹੱਦ ਸੁਰੱਖਿਆ ਬਲ ਦੇ ਪੰਜਾਬ ਬਾਰਡਰ ਦੇ ਸੀਨੀਅਰ ਬੁਲਾਰੇ ਅਤੇ ਉਪ ਇੰਸਪੈਕਟਰ ਜਨਰਲ ਆਰ.ਐੱਸ. ਕਟਾਰੀਆ ਨੇ ਸ਼ਨੀਵਾਰ ਦੀ ਸ਼ਾਮ ਨੂੰ ਦੱਸਿਆ ਕਿ ਗੁਰਦਾਸਪੁਰ ਸੈਕਟਰ ਦੇ ਪੰਜਗ੍ਰੇਨ ਸਰਹੱਦ ਚੌਂਕੀ 'ਤੇ ਸਰਹੱਦ ਸੁਰੱਖਿਆ ਘੇਰਾ ਅਤੇ ਅੰਤਰਰਾਸ਼ਟਰੀ ਸਰਹੱਦ ਵਿਚਾਲੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸਰਹੱਦੀ ਸੁਰੱਖਿਆ ਬਲ ਦੇ ਜਵਾਨਾਂ ਨੇ ਮਿੱਟੀ 'ਚ ਦੱਬ ਹੋਇਆ ਛੇ ਪੈਕੇਟ ਹੈਰੋਇਨ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਹਰੇਕ ਪੈਕੇਟ ਦਾ ਭਾਰ ਇਕ ਇਕ ਕਿਲੋ ਹੈ ਅਤੇ ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਦੀ ਕੀਮਤ 30 ਕਰੋੜ ਰੁਪਏ ਦੱਸੀ ਜਾ ਰਹੀ ਹੈ।
