ਪਟਿਆਲਾ ਜ਼ਿਲ੍ਹੇ ''ਚ ਕੋਰੋਨਾ ਦੇ 30 ਨਵੇਂ ਮਾਮਲੇ ਪਾਜ਼ੇਟਿਵ

01/06/2021 11:35:42 PM

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 30 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਪ੍ਰਾਪਤ 1560 ਕਰੀਬ ਰਿਪੋਰਟਾਂ ’ਚੋਂ 30 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਮਿਸ਼ਨ ਫਤਿਹ ਤਹਿਤ ਅੱਜ 11 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 243 ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ’ਚ ਅੱਜ 1595 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ ਕੋਵਿਡ ਜਾਂਚ ਸਬੰਧੀ 2,93,399 ਸੈਂਪਲ ਲਏ ਜਾ ਚੁਕੇ ਹਨ। ਇਨ੍ਹਾਂ ’ਚੋਂ ਜ਼ਿਲ੍ਹਾ ਪਟਿਆਲਾ ਦੇ 15,890 ਕੋਵਿਡ ਪਾਜ਼ੇਟਿਵ, 2,75,029 ਨੈਗੇਟਿਵ ਅਤੇ ਲਗਭਗ 2080 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੁੱਲ ਪਾਜ਼ੇਟਿਵ 15890

ਠੀਕ ਹੋਏ 15158

ਐਕਟਿਵ ਕੇਸ 243

ਮੌਤਾਂ 489

Bharat Thapa

This news is Content Editor Bharat Thapa