ਮਾੜੀ ਖ਼ਬਰ : ਪਿੰਡ ਚੌਂਤਾ ''ਚ ਸਰਕਾਰੀ ਸਕੂਲ ਦੇ 30 ਵਿਦਿਆਰਥੀ ''ਕੋਰੋਨਾ'' ਪੀੜਤ, ਬੰਦ ਕੀਤਾ ਗਿਆ ਸਕੂਲ

Saturday, Feb 20, 2021 - 12:37 PM (IST)

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਸਕੂਲੀ ਵਿਦਿਆਰਥੀ ਵੀ ਇਸ ਦੀ ਲਪੇਟ 'ਚ ਆ ਰਹੇ ਹਨ। ਸਰਕਾਰ ਵੱਲੋਂ ਸਰਕਾਰੀ ਸਕੂਲ ਅਤੇ ਹੋਰ ਸਕੂਲ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜੇਕਰ ਪਿੰਡ ਚੌਂਤਾ ਦੇ ਸਰਕਾਰੀ ਸਕੂਲ ਦੀ ਗੱਲ ਕੀਤੀ ਜਾਵੇ ਤਾਂ ਇੱਥੇ 30 ਵਿਦਿਆਰਥੀ ਕੋਰੋਨਾ ਪੀੜਤ ਪਾਏ ਗਏ ਹਨ, ਜਦੋਂ ਕਿ 3 ਅਧਿਆਪਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਿਸਾਨਾਂ ਦੀ 'ਮਹਾਂਪੰਚਾਇਤ' ਅੱਜ, ਕਾਲੇ ਕਾਨੂੰਨਾਂ ਖ਼ਿਲਾਫ਼ ਕੇਂਦਰ ਨੂੰ ਭੇਜਿਆ ਜਾਵੇਗਾ ਸਿੱਧਾ ਸੁਨੇਹਾ

ਇਸ ਤੋਂ ਬਾਅਦ ਸਕੂਲ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਅਜੇ ਵੀ 145 ਦੇ ਕਰੀਬ ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਜਗਰਾਓਂ ਦੇ ਗਾਲਿਬ ਕਲਾਂ ਸਰਕਾਰੀ ਸਕੂਲ 'ਚ ਵੀ ਕੋਰੋਨਾ ਦਾ ਕਹਿਰ ਵੇਖਣ ਨੂੰ ਮਿਲਿਆ ਸੀ। ਇਸ ਸਕੂਲ ਦੇ 25 ਵਿਦਿਆਰਥੀ ਅਤੇ 18 ਅਧਿਆਪਕਾਂ ਨੂੰ ਕੋਰੋਨਾ ਹੋਇਆ ਸੀ, ਜਦੋਂ ਕਿ ਇੱਕ ਅਧਿਆਪਕ ਦੀ ਮੌਤ ਵੀ ਹੋ ਗਈ ਸੀ। ਸਿਹਤ ਮਹਿਕਮੇ ਵੱਲੋਂ ਇਸ 'ਤੇ ਸਖ਼ਤ ਨੋਟਿਸ ਲੈਂਦਿਆਂ ਸਿੱਖਿਆ ਮਹਿਕਮੇ ਨੂੰ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਵਿਦਿਆਰਥੀ ਜਾਂ ਅਧਿਆਪਕ ਸਕੂਲ 'ਚ ਕੋਰੋਨਾ ਪਾਜ਼ੇਟਿਵ ਆਉਂਦਾ ਹੈ ਤਾਂ ਉਸ ਦੀ ਤੁਰੰਤ ਸੈਂਪਲਿੰਗ ਹੋਵੇਗੀ।

ਇਹ ਵੀ ਪੜ੍ਹੋ : 10ਵੀਂ 'ਚ ਪੜ੍ਹਦੀ ਨਾਬਾਲਗ ਕੁੜੀ ਨੇ ਨਹਿਰ 'ਚ ਮਾਰੀ ਛਾਲ, ਖ਼ੁਦਕੁਸ਼ੀ ਨੋਟ ਪੜ੍ਹ ਡੂੰਘੇ ਸਦਮੇ 'ਚ ਪਰਿਵਾਰ

ਲੁਧਿਆਣਾ ਦੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕੁਮਾਰ ਕਟਾਰੀਆ ਨੇ ਦੱਸਿਆ ਕਿ ਅਹਿਤਿਆਤ ਦੇ ਤੌਰ 'ਤੇ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਅਜੇ ਵੈਕਸੀਨ ਸਿਰਫ਼ ਫਰੰਟਲਾਈਨ ਵਰਕਰਾਂ ਅਤੇ ਅਫ਼ਸਰਾਂ ਨੂੰ ਹੀ ਲੱਗੀ ਹੈ। ਇਸ ਕਰਕੇ ਉਹ ਕੋਰੋਨਾ ਨੂੰ ਹਲਕੇ 'ਚ ਨਾ ਲੈਣ। ਉਨ੍ਹਾਂ ਕਿਹਾ ਕਿ ਸਕੂਲਾਂ 'ਚ ਵਿਸ਼ੇਸ਼ ਤੌਰ 'ਤੇ ਜੇਕਰ ਕੋਈ ਅਧਿਆਪਕ ਕੋਰੋਨਾ ਪੀੜਤ ਪਾਇਆ ਜਾਂਦਾ ਹੈ ਤਾਂ ਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਟੈਸਟ ਕਰਵਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦਾ 'ਸਮਾਂ ਬਦਲਿਆ', 22 ਫਰਵਰੀ ਤੋਂ ਲਾਗੂ ਹੋਵੇਗਾ ਨਵਾਂ ਸਮਾਂ

ਉਨ੍ਹਾਂ ਕਿਹਾ ਕਿ ਆਪਸ 'ਚ ਦਾਇਰਾ ਬਣਾ ਕੇ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਤੋਂ ਇਲਾਵਾ ਹੱਥ ਵਾਰ-ਵਾਰ ਧੋਣਾ ਅਤੇ ਮਾਸਕ ਦੀ ਵਰਤੋਂ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ 'ਚ ਕੋਰੋਨਾ ਦੇ ਕੇਸ ਆ ਰਹੇ ਹਨ, ਉਨ੍ਹਾਂ ਦੇ ਨੇੜੇ-ਤੇੜੇ ਲਗਾਤਾਰ ਸੈਂਪਲਿੰਗ ਹੋ ਰਹੀ ਹੈ ਅਤੇ ਜੇਕਰ ਕਿਸੇ ਸਕੂਲ 'ਚ 5 ਤੋਂ ਵੱਧ ਵਿਦਿਆਰਥੀ ਕੋਰੋਨਾ ਪੀੜਤ ਪਾਏ ਜਾਂਦੇ ਹਨ ਤਾਂ ਸਿੱਖਿਆ ਮਹਿਕਮੇ ਨੂੰ ਅਹਿਤਿਆਤ ਦੇ ਤੌਰ 'ਤੇ ਉਸ ਸਕੂਲ ਨੂੰ 5 ਦਿਨਾਂ ਲਈ ਬੰਦ ਕਰਨ ਲਈ ਕਿਹਾ ਜਾਂਦਾ ਹੈ। 
ਨੋਟ : ਪਿੰਡ ਚੌਂਤਾ ਦੇ ਸਰਕਾਰੀ ਸਕੂਲ 'ਚ 30 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਬਾਰੇ ਦਿਓ ਰਾਏ
 


Babita

Content Editor

Related News