ਸਿੱਖਿਆ ਮੰਤਰੀ ਦੀ ਅਗਵਾਈ ’ਚ ਸਕੂਲ ਆਫ਼ ਐਮੀਨੈਂਸ ਦੇ 30 ਵਿਦਿਆਰਥੀ ‘ਚੰਦਰਯਾਨ 3’ ਲਾਂਚਿੰਗ ਦੇ ਬਣੇ ਗਵਾਹ

Friday, Jul 14, 2023 - 08:16 PM (IST)

ਸ਼੍ਰੀਹਰੀਕੋਟਾ (ਬਿਊਰੋ) : ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ, ਸ਼੍ਰੀਹਰੀਕੋਟਾ ਤੋਂ ਪੁਲਾੜ ’ਚ ਛੱਡੇ ਗਏ ਚੰਦਰਯਾਨ-3 ਦੀ ਲਾਂਚਿੰਗ ਮੌਕੇ ਪੰਜਾਬ ਰਾਜ ਦੇ ਸਕੂਲ ਆਫ਼ ਐਮੀਨੈਂਸ ਦੇ 30 ਵਿਦਿਆਰਥੀ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ। ਹਿੰਦੁਸਤਾਨ ਦੇ ਪੁਲਾੜ ਪ੍ਰੋਗਰਾਮ ਦਾ ਸਭ ਤੋਂ ਅਹਿਮ ਪ੍ਰੋਜੈਕਟ ਚੰਦਰਯਾਨ-3 ਦੀ ਲਾਂਚਿੰਗ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਇਨ੍ਹਾਂ ਵਿਦਿਆਰਥੀਆਂ ਦੇ ਨਾਲ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਚੁੱਕਿਆ ਇਹ ਕਦਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਦੇ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਦੇ 15 ਲੜਕੀਆਂ ਅਤੇ 15 ਲੜਕਿਆਂ ਨੂੰ ਇਸ ਇਤਿਹਾਸਕ ਮੌਕੇ ਦਾ ਗਵਾਹ ਬਣਨ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਿੱਖਿਆ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਮਨ ਵਿਚ ਵਿਗਿਆਨੀ, ਵੱਡੇ ਇੰਜੀਨੀਅਰ ਬਣਨ ਦੀ ਭਾਵਨਾ ਪੈਦਾ ਕਰਨ ਲਈ ਕਈ ਉਪਰਾਲੇ ਕਰ ਰਹੀ ਹੈ।

 ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ ਵਿਧਾਇਕ ਕੁਸ਼ਲਦੀਪ ਖ਼ਿਲਾਫ਼ ਕੇਸ ’ਚ ਵਿਜੀਲੈਂਸ ਨੇ ਦਰਜ ਕੀਤੀ ਚਾਰਜਸ਼ੀਟ

ਉਨ੍ਹਾਂ ਕਿਹਾ ਕਿ ਚੰਦਰਯਾਨ ਦੀ ਲਾਂਚ ਦੇ ਗਵਾਹ ਬਣੇ ਇਹ ਵਿਦਿਆਰਥੀ ਸਕੂਲ ਆਫ਼ ਐਮੀਨੈਂਸ ਲਈ ਹੋਈ ਦਾਖ਼ਲਾ ਪ੍ਰੀਖਿਆ ਵਿਚ ਸਿਖ਼ਰਲੇ ਸਥਾਨ ’ਤੇ ਰਹੇ ਸਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਖਰਚੇ ਉੱਤੇ ਸ਼੍ਰੀਹਰੀਕੋਟਾ ਵਿਖੇ ਲਿਆਂਦਾ ਗਿਆ ਹੈ। ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਇਸਰੋ ਦੇ ਚੇਅਰਮੈਨ ਐੱਸ. ਸੋਮਨਾਥ ਨੂੰ ਬੇਨਤੀ ਕੀਤੀ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵੱਲੋਂ ਲਾਂਚ ਪ੍ਰੋਗਰਾਮ ਕੀਤੇ ਜਾਣੇ ਹਨ, ਉਸ ਮੌਕੇ ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਾਜ਼ਰ ਹੋਣ ਦਾ ਜ਼ਰੂਰ ਮੌਕਾ ਦਿੱਤਾ ਜਾਵੇ, ਜਿਸ ਨੂੰ ਇਸਰੋ ਚੇਅਰਮੈਨ ਨੇ ਤੁਰੰਤ ਪ੍ਰਵਾਨ ਕਰ ਲਿਆ। ਉਨ੍ਹਾਂ ਦੱਸਿਆ ਕਿ ਮਈ 2023 ਵੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪੰਜਾਬ ਸੂਬੇ ਦੇ ਵੱਡੇ ਉਦਯੋਗਿਕ ਯੂਨਿਟਾਂ ਅਤੇ ਉਚੇਰੀ ਸਿੱਖਿਆ ਦੇਣ ਵਾਲੀਆਂ ਨਾਮੀ ਸੰਸਥਾਵਾਂ ਦਾ ਵੀ ਦੌਰਾ ਕਰਵਾਇਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਆਂਗਣਵਾੜੀ ਸੈਂਟਰਾਂ ’ਚ ਵੀ 16 ਜੁਲਾਈ ਤੱਕ ਛੁੱਟੀਆਂ ਦਾ ਹੋਇਆ ਐਲਾਨ


Manoj

Content Editor

Related News