ਜਲੰਧਰ 'ਚ ਬੇਕਾਬੂ ਹੋਇਆ 'ਕੋਰੋਨਾ', ਦੁਬਈ ਤੋਂ ਆਏ 8 ਲੋਕਾਂ ਸਮੇਤ 31 ਦੀ ਰਿਪੋਰਟ ਪਾਜ਼ੇਟਿਵ

06/17/2020 2:42:29 PM

ਜਲੰਧਰ (ਰੱਤਾ) : ਬੁੱਧਵਾਰ ਨੂੰ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਲਾਗ ਦੀ ਬੀਮਾਰੀ ਦੇ ਇਕ ਸਮੇਂ 'ਚ 31 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ 'ਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਇਨ੍ਹਾਂ 'ਚੋਂ 8 ਮਰੀਜ਼ ਦੁਬਈ ਨਾਲ ਸਬੰਧਤ ਹਨ ਅਤੇ ਇਨ੍ਹਾਂ 'ਚੋਂ ਇਕ 1 ਮਰੀਜ਼ ਦੂਜੇ ਜ਼ਿਲ੍ਹੇ ਨਾਲ ਸਬੰਧਤ ਹਨ। ਸਿਹਤ ਅਧਿਕਾਰੀ ਅਨੁਸਾਰ ਅੱਜ ਆਏ ਪਾਜ਼ੇਟਿਵ ਕੇਸਾਂ 'ਚ ਜ਼ਿਆਦਾਤਰ ਗੋਪਾਲ ਨਗਰ ਅਤੇ ਮਹਿੰਦਰੂ ਮੁਹੱਲੇ ਦੇ ਹਨ, ਜਿੱਥੋਂ ਪਹਿਲੇ ਵੀ ਪਾਜ਼ੇਟਿਵ ਕੇਸ ਆ ਚੁੱਕੇ ਹਨ। ਦੁਬਈ ਤੋਂ ਆਏ ਲੋਕ ਮਹਿਤਪੁਰ ਦੇ ਨੇੜੇ ਇਕ ਕੁਆਰੰਟੀਨ ਹੋਮ 'ਚ ਹਨ।

ਇਹ ਵੀ ਪੜ੍ਹੋ : ਫਿਰੋਜ਼ਪੁਰ ਜ਼ਿਲ੍ਹੇ 'ਚ ਵਧਣ ਲੱਗੇ ਕੋਰੋਨਾ ਦੇ ਮਰੀਜ਼, 6 ਨਵੇਂ ਮਾਮਲਿਆਂ ਦੀ ਪੁਸ਼ਟੀ

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3400 ਤੋਂ ਪਾਰ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3400 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 645, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 385, ਲੁਧਿਆਣਾ 'ਚ 419, ਤਰਨਾਰਨ 176, ਮੋਹਾਲੀ 'ਚ 179, ਹੁਸ਼ਿਆਰਪੁਰ 'ਚ 146, ਪਟਿਆਲਾ 'ਚ 181, ਸੰਗਰੂਰ 'ਚ 167 ਕੇਸ, ਨਵਾਂਸ਼ਹਿਰ 'ਚ 121, ਗਰਦਾਸਪੁਰ 'ਚ 171 ਕੇਸ,  ਮੁਕਤਸਰ 73,  ਮੋਗਾ 'ਚ 71, ਫਰੀਦਕੋਟ 88, ਫਿਰੋਜ਼ਪੁਰ 'ਚ 52, ਫਾਜ਼ਿਲਕਾ 53, ਬਠਿੰਡਾ 'ਚ 57, ਪਠਾਨਕੋਟ 'ਚ 151, ਬਰਨਾਲਾ 'ਚ 31, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 78, ਕਪੂਰਥਲਾ 49, ਰੋਪੜ 'ਚ 82 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2575 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 753 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 82 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ ► ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 32 ਪਾਜ਼ੇਟਿਵ ਕੇਸ ਆਏ ਸਾਹਮਣੇ ►ਪੰਜਾਬ 'ਚ 'ਕੋਰੋਨਾ' ਬਣਿਆ ਕਾਲ, ਇੱਕੋ ਦਿਨ ਹੋਈਆਂ 7 ਮੌਤਾਂ

Anuradha

This news is Content Editor Anuradha