31 ਲੋਕਾਂ ਨੇ ਪਰਾਲੀ ਨੂੰ ਲਾਈ ਅੱਗ, ਮਾਮਲੇ ਦਰਜ

Sunday, Nov 24, 2024 - 01:00 PM (IST)

ਘੱਲਖੁਰਦ (ਦਲਜੀਤ) : ਪਿੰਡ ਘੱਲ ਖੁਰਦ ਵਿਖੇ ਬੀਤੇ ਕੱਲ੍ਹ ਕਰੀਬ 9 ਅਣਪਛਾਤੇ ਵਿਅਕਤੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਪਰਾਲੀ ਨੂੰ ਅੱਗ ਲਗਾ ਦਿੱਤੀ ਸੀ। ਉਕਤ ਮਾਮਲਿਆਂ ’ਚ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਵਿਨੋਦ ਕੁਮਾਰ, ਜਸਪਾਲ ਸਿੰਘ, ਪਰਮਦੀਪ ਸਿੰਘ ਅਤੇ ਹੌਲਦਾਰ ਅਮਨਦੀਪ ਸਿੰਘ, ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ।

ਸੂਚਨਾ ਦੌਰਾਨ ਪਤਾ ਲੱਗਾ ਕਿ ਪਿੰਡ ਕੱਬਰ ਵੱਛਾ, ਫਿਰੋਜ਼ਸ਼ਾਹ, ਮੁੱਦਕੀ, ਸ਼ਕੂਰ ਆਦਿ ਇਲਾਕੇ ’ਚ ਅਣਪਛਾਤੇ ਵਿਅਕਤੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ’ਚ ਪਰਾਲੀ ਨੂੰ ਅੱਗ ਲਗਾ ਦਿੱਤੀ ਹੈ। ਉਕਤ ਮਾਮਲਿਆਂ ਦੀ ਜਾਂਚ ਕਰ ਰਹੇ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਉਕਤ ਸਾਰੇ ਮਾਮਲਿਆਂ ’ਚ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Babita

Content Editor

Related News