ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 310.89 ਕਰੋੜ ਦੀਆਂ ਵਸਤਾਂ ਜ਼ਬਤ

Tuesday, Feb 01, 2022 - 09:03 PM (IST)

ਚੰਡੀਗੜ੍ਹ (ਸ਼ਰਮਾ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ ਵਿਚੋਂ 31 ਜਨਵਰੀ, 2022 ਤਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿਚ 310.89 ਕਰੋੜ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 14.75 ਕਰੋੜ ਰੁਪਏ ਦੀ 27.86 ਲੱਖ ਲਿਟਰ ਸ਼ਰਾਬ ਜਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵਲੋਂ 275.59 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 19.19 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਲਾਕਡਾਊਨ 'ਚ ਪਾਰਟੀਆਂ ਦੇ ਆਯੋਜਨ ਲਈ ਜਾਨਸਨ ਦੇ ਮੁਆਫ਼ੀ ਮੰਗਣ ਦੇ ਬਾਵਜੂਦ ਮੁਸ਼ਕਲਾਂ ਅਜੇ ਖ਼ਤਮ ਨਹੀਂ ਹੋਈਆਂ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1203 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2903 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 1949 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 799 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੂਲ ਵੇਰੀਐਂਟ ਤੋਂ ਜ਼ਿਆਦਾ ਤੇਜ਼ੀ ਨਾਲ ਫੈਲਦੈ ਓਮੀਕ੍ਰੋਨ ਦੇ ਉਪ ਵੇਰੀਐਂਟ : ਖੋਜ

ਉਨ੍ਹਾਂ ਦੱਸਿਆ ਕਿ ਗੈਰ-ਜ਼ਮਾਨਤੀ ਵਾਰੰਟਾਂ ਦੇ 2676 ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 39 ਕੇਸਾਂ ’ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ 15722 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿਚੋਂ ਹੁਣ ਤਕ 376484 ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿਚ 69 ਬਿਨਾਂ ਲਾਇਸੈਂਸ ਹਥਿਆਰ ਜ਼ਬਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਓਮੀਕ੍ਰੋਨ ਦੇ ਉਪ ਵੇਰੀਐਂਟ ਬੀ.ਏ.2 ਮੂਲ ਰੂਪ 'ਤੇ ਹੋ ਰਿਹਾ ਹਾਵੀ : ਬ੍ਰਿਟੇਨ ਦਾ ਅਧਿਐਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Karan Kumar

Content Editor

Related News