ਜਲੰਧਰ ਜ਼ਿਲ੍ਹੇ 'ਚ ਟੁੱਟਿਆ 'ਕੋਰੋਨਾ' ਦਾ ਰਿਕਾਰਡ, 310 ਲੋਕਾਂ ਦੀ ਰਿਪੋਰਟ ਪਾਜ਼ੇਟਿਵ

Thursday, Sep 10, 2020 - 04:49 PM (IST)

ਜਲੰਧਰ ਜ਼ਿਲ੍ਹੇ 'ਚ ਟੁੱਟਿਆ 'ਕੋਰੋਨਾ' ਦਾ ਰਿਕਾਰਡ, 310 ਲੋਕਾਂ ਦੀ ਰਿਪੋਰਟ ਪਾਜ਼ੇਟਿਵ

ਜਲੰਧਰ (ਰੱਤਾ) : ਕੋਰੋਨਾ ਨੂੰ ਲੈ ਕੇ ਜਿਵੇਂ-ਜਿਵੇਂ ਲੋਕ ਲਾਪਰਵਾਹ ਹੁੰਦੇ ਜਾ ਰਹੇ ਹਨ, ਉਵੇਂ ਹੀ ਕੋਰੋਨਾ ਪਾਜ਼ੇਟਿਵ ਅਤੇ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਵੀਰਵਾਰ ਨੂੰ ਵੀ ਇਕ ਵਾਰ ਫਿਰ ਤੋਂ ਜ਼ਿਲ੍ਹੇ 'ਚ ਕੋਰੋਨਾ ਦਾ ਰਿਕਾਰਡ ਟੁੱਟ ਗਿਆ। ਅੱਜ ਜ਼ਿਲ੍ਹੇ 'ਚ 310 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ 5 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਨ੍ਹੀਂ ਵੱਡੀ ਗਿਣਤੀ 'ਚ ਕੋਰੋਨਾ ਪਾਜ਼ੇਟਿਵ ਦਾ ਅੰਕੜਾ ਸਾਹਮਣੇ ਨਹੀਂ ਆਇਆ ਹੈ। ਅੱਜ ਸਵੇਰੇ ਹੀ ਜ਼ਿਲ੍ਹੇ 'ਚ 85 ਨਵੇਂ ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਜ਼ਿਲ੍ਹੇ 'ਚ ਹੁਣ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 8855 ਹੋ ਗਿਆ ਹੈ, ਜਦੋਂਕਿ 228 ਮਰੀਜ਼ ਕੋਰੋਨਾ ਕਾਰਨ ਦਮ ਤੋੜ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਹੁਣ ਤੱਕ 2958 ਕੇਸ ਐਕਟਿਵ ਹਨ ਪਰ ਇੱਥੇ ਰਾਹਤ ਦੀ ਗੱਲ ਇਹ ਹੈ ਕਿ 5279 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। 

ਇਹ ਵੀ ਪੜ੍ਹੋ :  ਸਾਬਕਾ DGP ਸੁਮੇਧ ਸੈਣੀ ਨੇ ਖੜ੍ਹਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ, ਦਾਇਰ ਕੀਤੀ ਪਟੀਸ਼ਨ

ਦੱਸਣਯੋਗ ਹੈ ਕਿ ਬੁੱਧਵਾਰ ਨੂੰ ਜ਼ਿਲ੍ਹੇ 'ਚ ਜਿਥੇ 203 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਸੀ, ਉਥੇ ਹੀ 8 ਲੋਕਾਂ ਦੇ ਦਮ ਤੋੜ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 223 'ਤੇ ਪਹੁੰਚ ਗਈ। ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਮਹਿਕਮੇ ਨੂੰ ਜਿਨ੍ਹਾਂ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪ੍ਰਾਪਤ ਹੋਈ, ਉਨ੍ਹਾਂ 'ਚ ਭਾਰਤੀ ਸਟੇਟ ਬੈਂਕ ਦਾ ਸਟਾਫ, ਮਹਾਨਗਰ ਦੀਆਂ ਕਈ ਉਦਯੋਗਿਕ ਇਕਾਈਆਂ ਦੇ ਕਰਮਚਾਰੀ, ਪੁਲਸ ਮੁਲਾਜ਼ਮ ਅਤੇ ਹੈਲਥ ਵਰਕਰ ਸ਼ਾਮਲ ਹਨ।

ਇਹ ਵੀ ਪੜ੍ਹੋ : ਅਨਲਾਕ-4 : ਸ਼ਹਿਰੀ ਖੇਤਰਾਂ 'ਚ ਕੁਝ ਢਿੱਲ ਦੇਣ ਦਾ ਫੈਸਲਾ

908 ਦੀ ਰਿਪੋਰਟ ਆਈ ਨੈਗੇਟਿਵ ਅਤੇ 160 ਹੋਰਾਂ ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ 908 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ ਵਿਚੋਂ 160 ਹੋਰਾਂ ਨੂੰ ਛੁੱਟੀ ਦੇ ਦਿੱਤੀ ਗਈ। ਓਧਰ ਮਹਿਕਮ ਨੇ 850 ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲੈਬਾਰਟਰੀ ਭੇਜੇ।

ਇਹ ਵੀ ਪੜ੍ਹੋ : ਮਾਂ ਨੇ ਪੁਲਸ ਨੂੰ ਲਾਈ ਆਪਣੇ ਲਾਪਤਾ ਪੁੱਤਰ ਨੂੰ ਲੱਭਣ ਦੀ ਗੁਹਾਰ

ਕੁੱਲ ਸੈਂਪਲ- 73876
ਨੈਗੇਟਿਵ ਆਏ- 65447
ਪਾਜ਼ੇਟਿਵ ਆਏ- 8460
ਡਿਸਚਾਰਜ ਹੋਏ ਮਰੀਜ਼- 5279
ਮੌਤਾਂ ਹੋਈਆਂ- 223
ਐਕਟਿਵ ਕੇਸ- 2958

ਇਹ ਵੀ ਪੜ੍ਹੋ : ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ, ਸਰਕਾਰ ਨੂੰ ਦਿੱਤੀ ਚਿਤਾਵਨੀ


author

Anuradha

Content Editor

Related News