ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ 'ਚ SGPC ਨੂੰ ਹਾਈਕੋਰਟ ਤੋਂ ਝਟਕਾ
Saturday, Apr 02, 2022 - 03:09 PM (IST)
ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਇਸ ਮਾਮਲੇ ਸਬੰਧੀ ਬਰਖ਼ਾਸਤ ਕੀਤੇ ਮੁਲਾਜ਼ਮਾਂ ਨੂੰ ਰਾਹਤ ਦੇ ਦਿੱਤੀ ਹੈ। ਹਾਈਕੋਰਟ ਨੇ ਗੁਰਬਚਨ ਸਿੰਘ, ਦਲਬੀਰ ਸਿੰਘ ਅਤੇ ਬਾਜ ਸਿੰਘ ਨੂੰ ਰਾਹਤ ਦਿੱਤੀ ਹੈ। ਐੱਸ. ਜੀ. ਪੀ. ਸੀ. ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਹੇਰਾਫੇਰੀ ਦੇ ਦੋਸ਼ਾਂ 'ਚ ਬਰਖ਼ਾਸਤ ਕੀਤਾ ਸੀ।
ਦੱਸਣਯੋਗ ਹੈ ਕਿ 328 ਸਰੂਪ ਲਾਪਤਾ ਹੋਣ ਮਗਰੋਂ ਐੱਸ. ਜੀ. ਪੀ. ਸੀ. 'ਤੇ ਸਵਾਲ ਉੱਠੇ ਸਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਦੋਸ਼ੀ ਪਾਏ ਗਏ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਦਰਬਾਰ ਜਾਣ ਵਾਲੇ ਸ਼ਰਧਾਲੂ ਸਾਵਧਾਨ! ਹੈਲੀਕਾਪਟਰ ਬੁਕਿੰਗ ਕਰਾ ਰਹੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ