ਪੰਜਾਬ ਦੇ 33 ਹਸਪਤਾਲ ਪ੍ਰਦੂਸ਼ਣ ਫੈਲਾਉਂਦੇ ਫੜੇ, 100 ਹਸਪਤਾਲਾਂ ਦੀ ਹੋਈ ਚੈਕਿੰਗ

07/20/2017 5:49:17 AM

ਚੰਡੀਗੜ੍ਹ  (ਭੁੱਲਰ)  - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਵਿਚ ਪ੍ਰਦੂਸ਼ਣ ਦੀ ਰੋਕਥਾਮ ਲਈ ਚਲਾਈ ਵਿਸ਼ੇਸ਼ ਮਹਿੰਮ ਤਹਿਤ ਵੱਖ-ਵੱਖ ਟੀਮਾਂ ਦੀ ਕਾਰਵਾਈ ਦੌਰਾਨ 33 ਹਸਪਤਾਲਾਂ ਨੂੰ ਪ੍ਰਦੂਸ਼ਣ ਫੈਲਾਉਂਦੇ ਫੜਿਆ ਹੈ। ਰਾਜ ਭਰ 'ਚ 100 ਹਸਪਤਾਲਾਂ 'ਚ ਚੈਕਿੰਗ ਕੀਤੀ ਗਈ ਸੀ। ਇਸ ਬਾਰੇ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਅਚਨਚੇਤੀ ਕਾਰਵਾਈ ਦੌਰਾਨ 33 ਅਜਿਹੇ ਹਸਪਤਾਲਾਂ ਦੀ ਸ਼ਨਾਖ਼ਤ ਹੋਈ ਹੈ ਜਿਹੜੇ ਬਾਇਓ ਮੈਡੀਕਲ ਕਚਰੇ ਸਬੰਧੀ ਨਿਯਮਾਂ ਦੀ ਉਲੰਘਣਾ ਕਰ ਕੇ ਖਤਰਨਾਕ ਪ੍ਰਦੂਸ਼ਣ ਫੈਲਾ ਰਹੇ ਸਨ। ਇਨ੍ਹਾਂ ਹਸਪਤਾਲਾਂ ਵਿਰੁੱਧ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਨੂ ਨੇ ਕਿਹਾ ਹੈ ਕਿ ਬਾਇਓ ਮੈਡੀਕਲ ਵੇਸਟ ਬਾਰੇ ਕੋਈ ਕੋਤਾਹੀ ਬਰਦਾਸ਼ਤ ਨਹੀਂ ਹੋਵੇਗੀ ਕਿਉਂਕਿ ਇਸ ਕਚਰੇ ਵਿਚੋਂ ਅਨੇਕਾਂ ਤਰ੍ਹਾਂ ਦੀਆਂ ਘਾਤਕ ਬੀਮਾਰੀਆਂ ਲੱਗ ਸਕਦੀਆਂ ਹਨ।