ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਦੇ 33 ਨਵੇਂ ਮਾਮਲੇ ਆਏ ਪਾਜ਼ੇਟਿਵ, ਇਕ ਦੀ ਮੌਤ

Monday, Jan 11, 2021 - 01:32 AM (IST)

ਲੁਧਿਆਣਾ,(ਸਹਿਗਲ)– ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਅੱਜ 26 ਮਰੀਜ਼ਾਂ ਨੂੰ ਠੀਕ ਹੋਣ ਦੇ ਉਪਰੰਤ ਛੁੱਟੀ ਦੇ ਦਿੱਤੀ ਗਈ, ਜਦਕਿ ਪਿਛਲੇ 24 ਘੰਟਿਆਂ ਵਿਚ 33 ਨਵੇਂ ਮਰੀਜ਼ ਸਾਹਮਣੇ ਆਏ ਹਨ।

ਸਥਾਨਕ ਹਸਪਤਾਲ ’ਚ ਅੱਜ ਕੋਰੋਨਾ ਵਾਇਰਸ ਨਾਲ ਇਕ ਮਰੀਜ਼ ਦੀ ਮੌਤ ਹੋ ਗਈ। ਇਹ ਮਰੀਜ਼ ਜਲੰਧਰ ਦਾ ਰਹਿਣ ਵਾਲਾ ਸੀ ਅਤੇ ਇਲਾਜ ਲਈ ਸਥਾਨਕ ਹਸਪਤਾਲ ਵਿਚ ਦਾਖਲ ਸੀ। ਇਸ ਤੋਂ ਇਲਾਵਾ ਬਾਹਰੀ ਜ਼ਿਲਿਆਂ ਦੇ ਮਰੀਜ਼ ਸਾਹਮਣੇ ਆਏ ਹਨ ਹੁਣ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 25102 ਹੋ ਗਈ ਹੈ। ਇਨ੍ਹਾਂ ਵਿਚੋਂ 972 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਤੋਂ ਇਲਾਵਾ ਬਾਹਰੀ ਜ਼ਿਲਿਆਂ ਤੋਂ ਇਲਾਜ ਕਰਵਾਊਣ ਲਈ ਸਥਾਨਕ ਹਸਪਤਾਲਾਂ ਵਿਚ ਆਏ ਮਰੀਜ਼ਾਂ ’ਚੋਂ 3760 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ। ਇਨ੍ਹਾਂ ਵਿਚੋਂ 460 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਅਧਿਕਾਰੀਆਂ ਅਨੁਸਾਰ 23860 ਮਰੀਜ਼ ਠੀਕ ਹੋ ਚੁੱਕੇ ਹਨ। ਵਰਤਮਾਨ ਵਿਚ 322 ਐਕਟਿਵ ਮਰੀਜ਼ ਰਹਿ ਗਏ ਹਨ।

2306 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਜ਼ਿਲਾ ਐਪੋਡੋਮੀਓਲਾਜਿਸਟ ਡਾ. ਰਮੇਸ਼ ਭਗਤ ਅਨੁਸਾਰ ਅੱਜ 2306 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚੋਂ 1786 ਸੈਂਪਲ ਸਿਹਤ ਵਿਭਾਗ ਵੱਲੋਂ, ਜਦਕਿ 520 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਲਏ ਗਏ ਹਨ।

1514 ਮਰੀਜ਼ਾਂ ਦੀ ਟੈਸਟ ਰਿਪੋਰਟ ਪੈੱਡਿੰਗ

ਜ਼ਿਲੇ ਵਿਚ 1514 ਸ਼ੱਕੀ ਮਰੀਜ਼ਾਂ ਦੀ ਟੈਸਟ ਰਿਪੋਰਟ ਪੈਂਡਿੰਗ ਹੈ। ਜਿਸ ਦੇ ਨਤੀਜੇ ਕੱਲ ਤੱਕ ਆ ਜਾਣ ਦੀ ਉਮੀਦ ਹੈ। ਜ਼ਿਲ੍ਹੇ ਵਿਚ ਹੁਣ ਤੱਕ 55,9153 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 55,7639 ਲੋਕਾਂ ਦੀ ਟੈਸਟ ਰਿਪੋਰਟ ਸਿਹਤ ਵਿਭਾਗ ਨੂੰ ਪ੍ਰਾਪਤ ਹੋ ਚੁੱਕੀ ਹੈ। ਇਨ੍ਹਾਂ ਵਿਚੋਂ 52,8777 ਲੋਕਾਂ ਦੀ ਟੈਸਟ ਰਿਪੋਟ ਨੈਗੇਟਿਵ ਆ ਚੁੱਕੀ ਹੈ।

53 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ

ਸਿਹਤ ਵਿਭਾਗ ਵੱਲੋਂ ਅੱਜ 53 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ। ਵਰਤਮਾਨ ਵਿਚ 242 ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਇਸ ਤੋਂ ਇਲਾਵਾ 86 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਗਿਆ ਹੈ। ਜਿਸ ਨਾਲ ਕੁਆਰੰਟਾਈਨ ਵਿਚ ਰਹਿ ਰਹੇ ਹਨ। ਮਰੀਜ਼ਾਂ ਦੀ ਗਿਣਤੀ 940 ਹੋ ਗਈ ਹੈ।

ਹਸਪਤਾਲਾਂ ’ਚ ਮਰੀਜ਼ਾਂ ਦੀ ਗਿਣਤੀ ਘਟੀ, ਆਈਸੋਲੇਸ਼ਨ ’ਚ ਵਧੀ

ਹੋਮ ਆਈਸੋਲੇਸ਼ਨ ਵਿਚ ਮਰੀਜ਼ਾਂ ਨੂੰ ਸ਼ਿਫਟ ਕਰਨ ਦੇ ਕਾਰਨ ਹਸਪਸਤਾਲ ਵਿਚ ਮਰੀਜ਼ਾਂ ਦੀ ਗਿਣਤੀ ਘੱਟ ਹੋ ਗਈ ਹੈ, ਸਰਕਾਰੀ ਹਸਪਤਾਲਾਂ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 6 ਰਹਿ ਗਈ ਹੈ, ਜਦਕਿ ਨਿੱਜੀ ਹਸਪਤਾਲਾਂ ਵਿਚ 85 ਪਾਜ਼ੇਟਿਵ ਮਰੀਜ਼ ਰਹਿ ਗਏ ਹਨ। ਇਨ੍ਹਾਂ ਵਿਚੋਂ 2 ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਦੋਵੇਂ ਮਰੀਜ਼ ਬਾਹਰੀ ਜ਼ਿਲ੍ਹਿਆਂ ਨਾਲ ਸਬੰਧਤ ਹਨ।


Bharat Thapa

Content Editor

Related News