ਸਬ ਜੇਲ੍ਹ ਪੱਟੀ ਦੇ 34 ਕੈਦੀ ਕੋਰੋਨਾ ਪਾਜ਼ੇਟਿਵ, ਜਲਦ ਕੀਤੇ ਜਾਣਗੇ ਲੁਧਿਆਣੇ ਜੇਲ੍ਹ 'ਚ ਸ਼ਿਫਟ

04/15/2021 11:19:51 PM

ਪੱਟੀ, (ਸੌਰਭ)- ਕੋਰੋਨਾ ਵਾਇਰਸ ਆਪਣਾ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ ਅਤੇ ਨਿੱਤ ਦਿਨ ਕੋਰੋਨਾ ਪਾਜ਼ੇਟਿਵ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ. ਡਾ. ਗੁਰਪ੍ਰੀਤ ਸਿੰਘ ਰਾਏ, ਨੋਡਲ ਅਫਸਰ ਡਾ. ਗੁਰਸਿਮਰਨ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਪੱਟੀ ਵੱਲੋਂ ਡਾ. ਪੰਕਜ਼ ਦੀ ਅਗਵਾਈ ਹੇਠ ਮੋਬਾਇਲ ਟੀਮਾਂ ਰਾਹੀ ਵੱਖ-ਵੱਖ ਥਾਵਾਂ 'ਤੇ ਟੈਸਟ ਕੀਤੇ ਜਾ ਰਹੇ ਹਨ ਜਿਸ 'ਤੇ ਕੱਲ ਸਬ ਜੇਲ ਪੱਟੀ ਵਿਖੇ ਵੱਖ-ਵੱਖ ਥਾਵਾਂ ਤੋਂ ਆਏ ਕੈਦੀਆਂ ਦੇ ਟੈਸਟ ਕੀਤੇ ਗਏ ਸਨ ਜਿਸ ਤੋਂ ਬਾਅਦ 34 ਕੈਦੀਆਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਦੋ ਪੱਟੀ ਸ਼ਹਿਰ ਤੋਂ ਵਿਅਕਤੀ ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਟੈਸਟ ਦੇ ਨਾਲ ਅੱਜ 85 ਦੇ ਕਰੀਬ ਲੋਕਾਂ ਨੂੰ ਵੈਕਸੀਨ ਵੀ ਲਗਾਈ ਜਾ ਰਹੀ ਹੈ।

PunjabKesari

ਇਸ ਮੌਕੇ ਸਿਵਲ ਹਪਸਤਾਲ ਪੱਟੀ ਦੀ ਟੀਮ ਵੱਲੋਂ ਕੈਦੀਆਂ ਨੂੰ ਜੇਲ ਸੁਪਰਡੈਂਟ ਪੱਟੀ ਦੇ ਸਹਿਯੋਗ ਨਾਲ ਪੂਰਾ ਇਲਾਜ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕੈਦੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਉਨ੍ਹਾਂ ਨੂੰ ਵੱਖ-ਵੱਖ ਜਗ੍ਹਾਂ 'ਤੇ ਰੱਖਿਆ ਗਿਆ ਹੈ। ਇਸ ਮੌਕੇ ਸਬ ਜੇਲ ਪੱਟੀ ਦੇ ਜੇਲ ਸੁਪਰਡੈਂਟ ਨੇ ਦੱਸਿਆ ਕਿ ਕੱਲ ਸਿਵਲ ਹਸਪਤਾਲ ਪੱਟੀ ਦੀ ਟੀਮ ਵੱਲੋਂ 56 ਕੈਦੀਆਂ ਦੇ ਟੈਸਟ ਕੀਤੇ ਗਏ ਸਨ ਜਿੰਨ੍ਹਾਂ ਵਿਚੋਂ 34 ਪਾਜ਼ੇਟਿਵ ਆਏ ਹਨ ਅਤੇ ਇਨ੍ਹਾਂ ਸਾਰੇ ਕੈਦੀਆਂ ਨੂੰ ਵੱਖ ਵੱਖ ਬੈਰਕਾਂ ਵਿਚ ਰੱਖਿਆ ਗਿਆ ਹੈ ਅਤੇ ਕੋਰੋਨਾ ਪ੍ਰਤੀ ਪੂਰੀ ਅਹਿਤਿਆਤ ਰੱਖਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਦੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਕੈਦੀ ਪਾਜ਼ੇਟਿਵ ਆਏ ਹਨ ਉਨ੍ਹਾਂ ਨੂੰ ਲੁਧਿਆਣੇ ਵਿਖੇ ਸਿਫਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੋਜਾਨਾ ਪੂਰੀ ਜੇਲ ਦੀ ਸਾਫ ਸਫਾਈ ਅਤੇ ਸੈਨੇਟਾਈਜ਼ਰ ਕੀਤਾ ਜਾ ਰਿਹਾ ਹੈ ਅਤੇ ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ।


Bharat Thapa

Content Editor

Related News