ਬਠਿੰਡਾ ਜ਼ਿਲ੍ਹੇ ''ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ

Thursday, Jul 30, 2020 - 01:13 AM (IST)

ਬਠਿੰਡਾ ਜ਼ਿਲ੍ਹੇ ''ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ

ਬਠਿੰਡਾ,(ਵਰਮਾ)- ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ 8 ਵਿਅਕਤੀ ਕੋਰੋਨਾ ਨੂੰ ਹਰਾ ਕੇੇ ਘਰਾਂ ਨੂੰ ਪਰਤ ਗਏ ਹਨ¢ ਬੀਤੇ 24 ਘੰਟਿਆਂ ਦੌਰਾਨ ਜ਼ਿਲੇ ’ਚ ਪ੍ਰਾਪਤ ਰਿਪੋਰਟਾਂ ਮੁਤਾਬਿਕ 525 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਤੇ 34 ਕੇਸ ਨਵੇਂ ਪਾਜ਼ੇਟਿਵ ਸਾਹਮਣੇ ਆਏ ਹਨ | ਉਨ੍ਹਾਂ ਕਿਹਾ ਕਿ ਇਸ ਸਮੇਂ ਜ਼ਿਲੇ ’ਚ ਕੁੱਲ 145 ਕੇਸ ਐਕਟਿਵ ਹਨ |

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕੋਰੋਨਾ ਤੋਂ ਸਾਵਧਾਨ ਕਰਦਿਆਂ ਅੱਗੇ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਆਪਸ ’ਚ 2 ਗਜ਼ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕੀਤਾ ਜਾਵੇ, ਉਨ੍ਹਾਂ ਬਜ਼ੁਰਗਾਂ ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ¢। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ’ਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ¢। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਫ਼ੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਸਾਵਧਾਨ ਰਿਹਾ ਜਾਵੇ | ਉਨ੍ਹਾਂ ਸੋਸ਼ਲ ਮੀਡੀਆ ’ਤੇ ਗਲਤ ਅਫ਼ਵਾਹਾਂ ਫ਼ੈਲਾਉਣ ਵਾਲੇ ਸ਼ਰਾਰਤੀ ਅਨਸਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ|


author

Bharat Thapa

Content Editor

Related News