ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List ''ਚ ਆ ਗਿਆ ਨਾਂ

Monday, Nov 25, 2024 - 11:30 AM (IST)

ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List ''ਚ ਆ ਗਿਆ ਨਾਂ

ਚੰਡੀਗੜ੍ਹ: ਪੰਜਾਬ ਦੇ 35 ਲੱਖ ਬਜ਼ੁਰਗਾਂ ਦੇ ਲਈ ਚੰਗੀ ਖ਼ਬਰ ਹੈ। ਆਯੂਸ਼ਮਾਨ ਭਾਰਤ PM-JAY ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਈ ਸੂਬੇ ਦੇ 70 ਸਾਲ ਤੇ ਇਸ ਤੋਂ ਵੱਧ ਉਮਰ ਦੇ 35 ਲੱਖ ਲਾਭਪਾਤਰੀਆਂ ਦੀ ਪਛਾਣ ਕਰ ਲਈ ਗਈ ਹੈ, ਜੋ ਇਸ ਯੋਜਨਾ ਵਿਚ ਹੋਏ ਬਦਲਾਅ ਤਹਿਤ ਲਾਭ ਲੈਣ ਦੇ ਯੋਗ ਹਨ। 

ਇਹ ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ

ਦਰਅਸਲ, ਕੇਂਦਰ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਯੋਜਨਾ ਦਾ ਵਿਸਥਾਰ ਕੀਤਾ ਗਿਆ ਹੈ, ਜਿਸ ਵਿਚ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਨੂੰ ਇਸ ਯੋਜਨਾ ਦਾ ਫ਼ਾਇਦਾ ਦਿੱਤਾ ਜਾਵੇਗਾ। ਇਸ ਲਈ ਨਾ ਤਾਂ ਉਨ੍ਹਾਂ ਦੀ ਆਰਥਿਕ ਸਥਿਤੀ ਕੋਈ ਮਾਇਨੇ ਰੱਖਦੀ ਹੈ ਤੇ ਨਾ ਹੀ ਇਹ ਵੇਖਿਆ ਜਾਵੇਗਾ ਕਿ ਉਕਤ ਨਾਗਰਿਕ ਦੇ ਬਾਕੀ ਪਰਿਵਾਰਕ ਮੈਂਬਰ ਪਹਿਲਾਂ ਇਸ ਯੋਜਨਾ ਦੇ ਅਧੀਨ ਆਉਂਦੇ ਹਨ ਜਾਂ ਨਹੀਂ। ਕੇਂਦਰੀ ਕੈਬਨਿਟ ਵੱਲੋਂ ਪਹਿਲਾਂ ਹੀ ਇਸ ਯੋਜਨਾ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। 

 ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਜੇ ਅਜੇ ਵੀ ਨਾ ਸੰਭਲੇ ਤਾਂ...

ਪੰਜਾਬ 'ਚ ਵਧੀ ਬਜ਼ੁਰਗ ਨਾਗਰਿਕਾਂ ਦੀ ਗਿਣਤੀ

ਇੱਥੇ ਇਹ ਗੱਲ ਵੀ ਕਾਬਿਲੇਗੌਰ ਹੈ ਕਿ ਪੰਜਾਬ ਨੇ 2011 ਅਤੇ 2024 ਦੇ ਵਿਚਕਾਰ ਰਾਸ਼ਟਰੀ ਔਸਤ ਨੂੰ ਪਛਾੜਦੇ ਹੋਏ ਬਜ਼ੁਰਗ ਆਬਾਦੀ ਵਿਚ ਮਹੱਤਵਪੂਰਨ ਵਾਧਾ ਦਰਜ ਕੀਤਾ ਹੈ। ਰਾਜ ਵਿਚ ਬਜ਼ੁਰਗ ਨਾਗਰਿਕਾਂ ਦਾ ਅਨੁਪਾਤ 2011 ਵਿਚ 10.3% ਸੀ ਜੋ 2024 ਵਿਚ ਵੱਧ ਕੇ 12.6% ਹੋ ਗਿਆ, ਜਿਸ ਨਾਲ ਪੰਜਾਬ ਦੇਸ਼ ਵਿਚ ਛੇਵੇਂ ਸਭ ਤੋਂ ਵੱਧ ਬਜ਼ੁਰਗਾਂ ਦੀ ਆਬਾਦੀ ਵਾਲਾ ਸੂਬਾ ਬਣ ਗਿਆ ਹੈ। ਇਸ ਦੇ ਬਾਵਜੂਦ ਪੰਜਾਬ ਵਿਚ ਸਿਹਤ ਬੀਮਾ ਵਾਲੇ ਬਜ਼ੁਰਗਾਂ ਦਾ ਅਨੁਪਾਤ ਘੱਟ ਹੈ। ਇੰਸ਼ੋਰੈਂਸ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਆਫ ਇੰਡੀਆ ਦੇ ਅੰਕੜਿਆਂ ਦੇ ਅਨੁਸਾਰ ਪੰਜਾਬ ਵਿਚ ਸਿਹਤ ਬੀਮਾ ਅਧੀਨ ਕਵਰ ਕੀਤੀਆਂ ਗਈਆਂ ਕੁੱਲ ਜ਼ਿੰਦਗੀਆਂ ਦਾ ਸਿਰਫ 4% ਬਜ਼ੁਰਗ ਨਾਗਰਿਕਾਂ ਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News