ਜਲੰਧਰ ਪੁਲਸ ਦਾ ਵੱਡਾ ਐਕਸ਼ਨ, PPR ਮਾਲ ਤੇ ਮਾਡਲ ਟਾਊਨ ਮਾਰਕਿਟ ''ਚ 35 ਵਿਅਕਤੀ ਗ੍ਰਿਫ਼ਤਾਰ
Sunday, Oct 13, 2024 - 01:44 PM (IST)
ਜਲੰਧਰ (ਸੁਧੀਰ)- ਨਿਯਮਾਂ ਦੀ ਉਲੰਘਣਾ ਕਰਕੇ ਜਨਤਕ ਥਾਵਾਂ 'ਤੇ ਲੋਕਾਂ ਦੀ ਖੱਜਲ-ਖੁਆਰੀ 'ਤੇ ਸ਼ਿਕੰਜਾ ਕੱਸਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਪੀ. ਪੀ. ਆਰ. ਮਾਰਕਿਟ ਅਤੇ ਮਾਡਲ ਟਾਊਨ ਮਾਰਕਿਟ ਵਿਖੇ ਵਿਆਪਕ ਕਾਰਵਾਈ ਕਰਦਿਆਂ 35 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਮੋਰਚੇ ਤੋਂ ਅਗਵਾਈ ਕਰਦੇ ਹੋਏ ਸ਼ਨੀਵਾਰ ਦੇਰ ਸ਼ਾਮ ਪੀ. ਪੀ. ਆਰ. ਮਾਲ ਅਤੇ ਮਾਡਲ ਟਾਊਨ ਮਾਰਕੀਟ ਵਿੱਚ ਪੁਲਸ ਕਮਿਸ਼ਨਰ ਨੇ ਖ਼ੁਦ ਪੂਰੀ ਕਾਰਵਾਈ ਦੀ ਅਗਵਾਈ ਕੀਤੀ। ਪੁਲਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਸ਼ਾਮ ਕਰੀਬ ਸਾਢੇ ਸੱਤ ਵਜੇ ਕਾਰਵਾਈ ਸ਼ੁਰੂ ਕੀਤੀ, ਜੋ ਕਰੀਬ ਸਾਢੇ 10 ਵਜੇ ਸਮਾਪਤ ਹੋਈ। ਸਵਪਨ ਸ਼ਰਮਾ ਅਤੇ ਕਮਿਸ਼ਨਰੇਟ ਪੁਲਸ ਦੇ ਹੋਰ ਉੱਚ ਅਧਿਕਾਰੀਆਂ ਨੇ ਕਰੀਬ ਤਿੰਨ ਘੰਟੇ ਤੱਕ ਇਹ ਕਾਰਵਾਈ ਕੀਤੀ।
ਇਹ ਵੀ ਪੜ੍ਹੋ- ਮੁੜ ਵਿਵਾਦਾਂ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਲਾਈਵ ਹੋ ਕੇ ਨਿਹੰਗ ਸਿੰਘ ਨੇ ਫਿਰ ਦਿੱਤੀ ਧਮਕੀ
ਪੁਲਸ ਕਮਿਸ਼ਨਰ ਨੇ ਖ਼ੁਦ ਯਕੀਨੀ ਬਣਾਇਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਾਰੀਆਂ ਦੁਕਾਨਾਂ ਚਾਹੇ ਟ੍ਰੈਫਿਕ, ਪਾਰਕਿੰਗ ਜਾਂ ਕੋਈ ਹੋਰ ਹੋਵੇ, ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਇੱਛਤ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਵਪਨ ਸ਼ਰਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਨੂੰ ਹੱਥ ਵਿਚ ਨਾ ਲਵੇ ਨਹੀਂ ਤਾਂ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜਲੰਧਰ 'ਚ ਬੱਸ ਤੇ ਸਕੂਟਰੀ ਦੀ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਦਰਦਨਾਕ ਮੌਤ
ਇਸ ਦੌਰਾਨ ਪੁਲਸ ਨੇ ਇਸ ਵਿਆਪਕ ਕਾਰਵਾਈ ਦੌਰਾਨ 35 ਵਿਅਕਤੀਆਂ ਨੂੰ ਕਾਬੂ ਕੀਤਾ, 14 ਟ੍ਰੈਫਿਕ ਚਲਾਨ ਕੀਤੇ ਗਏ, ਤਿੰਨ ਵਾਹਨ ਜ਼ਬਤ ਕੀਤੇ ਗਏ ਅਤੇ 126/169 ਬੀ. ਐੱਨ. ਐੱਸ. ਅਧੀਨ ਇਕ ਰੋਕਥਾਮ ਕਾਰਵਾਈ ਕੀਤੀ ਗਈ। ਸਵਪਨ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀ ਕਾਰਵਾਈ ਦੁਹਰਾਈ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕੋਈ ਵੀ ਹੋਵੇ, ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਕਮਿਸ਼ਨਰੇਟ ਪੁਲਸ ਅਜਿਹੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਪੰਜਾਬ ਲਈ ਖ਼ਤਰੇ ਦੀ ਘੰਟੀ, ਲਗਾਤਾਰ ਹੇਠਾਂ ਡਿੱਗ ਰਿਹੈ ਪਾਣੀ ਦਾ ਪੱਧਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ