ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, CM ਮਾਨ ਤੇ ਕੇਜਰੀਵਾਲ ਸਣੇ ਕਈ ਪਤਵੰਤੇ ਹੋਏ ਸ਼ਾਮਲ

Sunday, Nov 23, 2025 - 12:05 PM (IST)

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ,  CM ਮਾਨ ਤੇ ਕੇਜਰੀਵਾਲ ਸਣੇ ਕਈ ਪਤਵੰਤੇ ਹੋਏ ਸ਼ਾਮਲ

ਸ੍ਰੀ ਆਨੰਦਪੁਰ ਸਾਹਿਬ (ਵੈੱਬ ਡੈਸਕ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਗਏ ਹਨ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਸ਼ੁਰੂ ਹੋਏ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਰੇ ਕੈਬਨਿਟ ਮੰਤਰੀ ਮੌਜੂਦ ਰਹੇ ਹਨ। ਸਰਬ-ਧਰਮ ਸੰਮੇਲਨ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਸ਼੍ਰੀ ਸ਼੍ਰੀ ਰਵੀ ਸ਼ੰਕਰ ਸਮੇਤ ਕਈ ਧਾਰਮਿਕ ਆਗੂ ਹਿੱਸਾ ਲੈਣਗੇ। ਇਸ ਤੋਂ ਇਲਾਵਾ ਪੂਰਾ ਦਿਨ ਸਮਾਗਮ ਚੱਲਦੇ ਰਹਿਣਗੇ। ਸਰਕਾਰ ਨੇ ਇਸ ਸਮਾਗਮ ਲਈ ਵਿਆਪਕ ਤਿਆਰੀਆਂ ਕੀਤੀਆਂ ਹਨ।

PunjabKesari

ਇਹ ਵੀ ਪੜ੍ਹੋ: ਜਲੰਧਰ ਦੇ ਵਪਾਰੀ ਵੱਲੋਂ ਪੁਲਸ 'ਤੇ ਲਾਏ ਥਰਡ ਡਿਗਰੀ ਦੇ ਦੋਸ਼ਾਂ ਨੂੰ ਲੈ ਕੇ ਪੁਲਸ ਦਾ ਪੱਖ ਆਇਆ ਸਾਹਮਣੇ

PunjabKesari

ਪਹਿਲੀ ਵਾਰ ਵਿਧਾਨ ਸਭਾ ਦਾ ਇਜਲਾਸ ਚੰਡੀਗੜ੍ਹ ਤੋਂ ਹੋਵੇਗਾ ਬਾਹਰ
ਸਮਾਰੋਹ ਵਿਚ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ, ਇਸ ਦੇ ਲਈ ਸਰਕਾਰ ਨੇ ਪੂਰੇ ਇੰਤਜ਼ਾਮ ਕੀਤੇ ਹਨ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਮੰਤਰੀ ਨਿੱਜੀ ਤੌਰ 'ਤੇ ਆਨੰਦਪੁਰ ਸਾਹਿਬ ਵਿੱਚ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਪਹਿਲੀ ਵਾਰ 24 ਨਵੰਬਰ ਨੂੰ ਇਕ ਵਿਸ਼ੇਸ਼ ਵਿਧਾਨ ਸਭਾ ਇਜਲਾਸ ਹੋਵੇਗਾ। ਉੱਥੇ ਇਕ ਵਿਸ਼ੇਸ਼ ਅਸੈਂਬਲੀ ਹਾਲ ਸਥਾਪਤ ਕੀਤਾ ਗਿਆ ਹੈ। ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਇਜਲਾਸ ਦੌਰਾਨ ਵੱਡੇ ਫ਼ੈਸਲੇ ਲਏ ਜਾਣਗੇ। ਇਸ ਲਈ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ।

PunjabKesari

PunjabKesariPunjabKesariPunjabKesari

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ ਕੀਤੀ 25 ਤਾਰੀਖ਼ ਤੱਕ ਦੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News