ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਅੱਜ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

Monday, Nov 24, 2025 - 07:17 PM (IST)

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਅੱਜ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨਾਏ ਜਾ ਰਹੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਅੱਜ ਦੂਜੇ ਦਿਨ ਬਹੁਤ ਵੱਡੀ ਗਿਣਤੀ ਵਿੱਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਸਮੇਤ ਸਮੂਹ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਵਿੱਚ ਨਤਮਸਤਕ ਹੋਈਆਂ। 

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਸਬੰਧੀ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ 28 ਤਾਰੀਖ਼ ਤੱਕ ਕੀਤੀ ਵੱਡੀ ਭਵਿੱਖਬਾਣੀ

PunjabKesari

ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਬੜੀ ਸ਼ਰਧਾ ਪੂਰਵਕ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੇ ਅੱਜ ਦੂਸਰੇ ਦਿਨ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਦੀਆਂ ਬਹੁਤ ਵੱਡੀ ਗਿਣਤੀ ਵੀ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਸੰਗਤਾਂ ਦੇ ਰਹਿਣ, ਲੰਗਰ ਜੋੜਾ ਘਰ ਗਠੜੀ ਘਰ ਆਦਿ ਦੇ ਸਮੁੱਚੇ ਪ੍ਰਬੰਧ ਬੜੇ ਸੁਚੱਜੇ ਢੰਗ ਨਾਲ ਕੀਤੇ ਹੋਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਇਹ ਵੀ ਪੜ੍ਹੋ: ਪੰਜਾਬ ਦੀ ਆਬੋ ਹਵਾ ਹੋਈ ਜ਼ਹਿਰੀਲੀ! 400 ਤੋਂ ਪਾਰ ਪੁੱਜਾ AQI,ਵੱਧਣ ਲੱਗੀਆਂ ਗੰਭੀਰ ਬੀਮਾਰੀਆਂ, ਇੰਝ ਕਰੋ ਬਚਾਅ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਨਯੋਗ ਪ੍ਰਧਾਨ ਐਡਵੋਕੇ ਹਰਜਿੰਦਰ ਸਿੰਘ ਧਾਮੀ ਸਮੁੱਚੇ ਪ੍ਰਬੰਧਾਂ ਦੀ ਦੇਖ ਰੇਖ ਖ਼ੁਦ ਕਰ ਰਹੇ ਹਨ। ਭਾਈ ਚਾਵਲਾ ਨੇ ਦੱਸਿਆ ਕਿ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਬੀਤੇ ਕੱਲ 23 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਭੋਗ ਅੱਜ ਸਵੇਰੇ ਪਾਏ ਜਾਣਗੇ।

ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਹੋਇਆ ਅੰਤਿਮ ਸੰਸਕਾਰ, ਰੋਂਦੀ ਹੋਈ ਮਾਂ ਬੋਲੀ, ਮੁਲਜ਼ਮ ਨੂੰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News