3500 ਲੀਟਰ ਲਾਹਣ ਤੇ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 1 ਕਾਬੂ
Monday, Aug 03, 2020 - 04:21 PM (IST)
ਸ਼ਾਹਕੋਟ (ਤ੍ਰੇਹਨ) – ਅੱਜ ਸ਼ਾਹਕੋਟ ਪੁਲਸ ਨੇ ਡੀ. ਐੱਸ. ਪੀ. ਵਰਿੰਦਰਪਾਲ ਸਿੰਘ ਦੀ ਅਗਵਾਈ ’ਚ ਪਿੰਡ ਬਾਊਪੁਰ ਨੇੜਿਓਂ ਸਤਲੁਜ ਦਰਿਆ ਤੋਂ 3500 ਲੀਟਰ ਲਾਹਣ ਬਰਾਮਦ ਕਰ ਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਇਸ ਤੋਂ ਇਲਾਵਾ 9 ਬੋਤਲਾਂ ਨਜਾਇਜ ਸ਼ਰਾਬ ਵੀ ਬਰਾਮਦ ਹੋਈ ਹੈ।
ਸਥਾਨਕ ਮਾਡਲ ਪੁਲਸ ਥਾਣੇ ਦੇ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪਿੰਡ ਬਾਊਪੁਰ ਨੇੜੇ ਸਤਲੁਜ ਦਰਿਆ 'ਚੋਂ ਸ਼ਾਹਕੋਟ ਦੇ ਡੀ. ਐੱਸ. ਪੀ. ਵਰਿੰਦਰਪਾਲ ਸਿੰਘ ਦੀ ਅਗਵਾਈ ’ਚ ਸਮੇਤ ਪੁਲਸ ਪਾਰਟੀ ਅਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਛਾਪੇਮਾਰੀ ਦੌਰਾਨ 5 ਤਰਪਾਲਾਂ ’ਚੋਂ 3500 ਲੀਟਰ ਲਾਹਣ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਹੋਰ ਦੱਸਿਆ ਕਿ ਪੁਲਿਸ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਏ. ਐੱਸ. ਆਈ. ਸਤਪਾਲ ਸਿੰਘ ਨੇ ਸਮੇਤ ਪੁਲਸ ਪਾਰਟੀ ਪਿੰਡ ਸਾਦਕਪੁਰ ਤੋਂ ਗੁਰਮੇਜ ਸਿੰਘ ਉਰਫ ਕਮਾਂਡੋ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਭੁੱਲਰ ਪਾਸੋਂ ਇਕ ਪਲਾਸਟਿਕ ਦੀ ਕੇਨੀਂ ’ਚੋਂ 9 ਬੌਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ।