ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ

Saturday, Sep 26, 2026 - 06:05 PM (IST)

ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ

ਅੰਮ੍ਰਿਤਸਰ(ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਆਰੰਭਤਾ ਸਮਾਗਮਾਂ ਵਾਂਗੂ ਲਾਲ ਕਿਲ੍ਹੇ ’ਤੇ ਹੋਣਗੇ। ਸਮਾਗਮਾਂ ਲਈ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 14 ਦਸੰਬਰ ਨੂੰ ਆ ਰਿਹਾ ਹੈ ਜਦੋਂ ਇਹ ਸਮਾਪਤੀ ਸਮਾਗਮ ਹੋਣਗੇ ਤੇ ਸਾਲ ਭਰ ਤੋਂ ਚਲ ਰਹੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸੰਪੂਰਨਤਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੀ ਕਰਵਾਏ ਜਾਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਜੇਕਰ ਦਿੱਲੀ ਸਰਕਾਰ ਇਨ੍ਹਾਂ ਸਮਾਪਤੀ ਸਮਾਗਮਾਂ ਵਿਚ ਭਾਈਵਾਲ ਬਣਨਾ ਚਾਹੇਗੀ ਤਾਂ ਅਸੀਂ ਉਸਦਾ ਸਵਾਗਤ ਕਰਾਂਗੇ। ਉਨ੍ਹਾਂ ਕਿਹਾ ਕਿ ਜਿਵੇਂ ਸ਼ੁਰੂਆਤੀ ਸਮਾਗਮ ਯਾਦਗਾਰੀ ਬਣੇ ਸਨ, ਉਸੇ ਤਰੀਕੇ ਸਮਾਪਤੀ ਸਮਾਗਮ ਵੀ ਯਾਦਗਾਰੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਅਕਤੂਬਰ, ਨਵੰਬਰ ਤੇ ਦਸੰਬਰ ਮਹੀਨੇ ਵਿਚ ਸਮਾਪਤੀ ਸਮਾਗਮਾਂ ਨੂੰ ਲੈ ਕੇ ਬਹੁਤ ਸਾਰੇ ਪ੍ਰੋਗਰਾਮਾਂ ਦੀ ਵਿਉਂਤਬੰਦੀ ਉਲੀਕੀ ਹੈ ਤੇ ਇਹ ਸਾਰੇ ਸਮਾਗਮ ਯਾਦਗਾਰੀ ਹੋਣਗੇ।

ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ

ਉਨ੍ਹਾਂ ਨੇ ਸਹਿਜ ਪਾਠਾਂ ਦੀ ਆਰੰਭਤਾ ਵਿਚ ਸ਼ਾਮਲ ਹੋਣ ਆਈਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਸੰਗਤਾਂ ਨੂੰ ਅਪੀਲ ਕੀਤੀ ‌ਕਿ ਜਿਹੜੀਆਂ ਸੰਗਤਾਂ ਸਹਿਜ ਪਾਠਾਂ ਦੀ ਲੜੀ ਸ਼ੁਰੂ ਨਹੀਂ ਕਰ ਸਕੀਆਂ, ਉਹ ਹੁਣ ਹੀ ਲੜੀ ਆਰੰਭਣ ਤੇ ਸਹਿਜ ਪਾਠਾਂ ਦੀ ਸੰਪੂਰਨਤਾ ਤੇ ਭੋਗ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ 14 ਦਸੰਬਰ ਨੂੰ ਪਾਏ ਜਾਣਗੇ। ਇਸ ਤੋਂ ਪਹਿਲਾਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਇਸ ਮੌਕੇ ਕਾਲਕਾ ਤੇ ਕਾਹਲੋਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਮੈਂਬਰ ਗੁਰਦੇਵ ਸਿੰਘ, ਗੁਰਮੀਤ ਸਿੰਘ ਭਾਟੀਆ, ਇੰਦਰਪ੍ਰੀਤ ਸਿੰਘ ਮੋਂਟੀ, ਮੀਡੀਆ ਸਲਾਹਕਾਰ ਸੁਦੀਪ ਸਿੰਘ, ਕੰਵਲਜੀਤ ਸਿੰਘ ਸਿੰਘ ਜੌਲੀ, ਜਤਿੰਦਰਪਾਲ ਸਿੰਘ ਗੋਲਡੀ, ਸਤਨਾਮ ਸਿੰਘ ਜੱਗਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਾਮਲ ਹੋ ਕੇ ਸਹਿਜ ਪਾਠ ਦੀ ਆਰੰਭਤਾ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News