ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 19 ਤੋਂ 25 ਨਵੰਬਰ ਤੱਕ ਹੋਣਗੇ
Saturday, Aug 02, 2025 - 04:04 PM (IST)

ਅੰਮ੍ਰਿਤਸਰ(ਗੁਰਪ੍ਰੀਤ)- ਅੰਮ੍ਰਿਤਸਰ ਦੇ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਬਾਰੇ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ 'ਆਪ' ਆਗੂ ਦੀਪਕ ਬਾਲੀ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ 19 ਨਵੰਬਰ ਤੋਂ 25 ਨਵੰਬਰ ਤੱਕ ਇਹ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਕੈਬਨਿਟ ਨੇ ਇਹ ਸ਼ਰਧਾਂਜਲੀ ਸਮਾਰੋਹ ਮਨਾਉਣ ਲਈ ਪੂਰੀ ਤਿਆਰੀ ਕਰ ਲਈ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ
ਇਸ ਸਮਾਗਮ ਦੌਰਾਨ ਚਾਰ ਵੱਡੀਆਂ ਧਾਰਮਿਕ ਯਾਤਰਾਵਾਂ ਨਿਕਲਣਗੀਆਂ ਜੋ ਮਾਝਾ, ਮਾਲਵਾ, ਦੁਆਬਾ ਅਤੇ ਇੱਕ ਯਾਤਰਾ ਸ਼੍ਰੀਨਗਰ ਤੋਂ ਸ਼ੁਰੂ ਹੋਵੇਗੀ। ਇਹ ਸਾਰੀਆਂ ਯਾਤਰਾਵਾਂ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੀਆਂ। 23, 24 ਤੇ 25 ਨਵੰਬਰ ਨੂੰ ਤਿੰਨ ਦਿਨਾਂ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਹੋਣਗੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਮੀਡੀਆ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਸਮਾਗਮ ਨਾ ਸਿਰਫ ਇਤਿਹਾਸਕ ਹਨ, ਸਗੋਂ ਆਉਣ ਵਾਲੀਆਂ ਪੀੜੀਆਂ ਲਈ ਵੀ ਰਾਹਦਾਰੀ ਸਾਬਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਅੰਮ੍ਰਿਤਸਰ, ਤਰਨਤਾਰਨ ਅਤੇ ਗੋਇੰਦਵਾਲ ਸਾਹਿਬ ਰਾਹੀਂ ਅਨੰਦਪੁਰ ਸਾਹਿਬ ਤੱਕ ਪਹੁੰਚੇਗੀ।
ਇਹ ਵੀ ਪੜ੍ਹੋ- ਅੱਜ ਤੇ ਕੱਲ੍ਹ ਔਰਤਾਂ ਸਣੇ ਕਿਸਾਨਾਂ ਲਈ ਵਧੀਆ ਮੌਕਾ
ਉਨ੍ਹਾਂ ਕਿਹਾ ਕਿ ਮੀਡੀਆ ਦੇ ਜ਼ਰੀਏ ਇਹ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਅਤੇ ਵਿਦੇਸ਼ਾਂ ਵਿਚ ਵੱਸਦੀ ਸੰਗਤ ਤੱਕ ਪਹੁੰਚੇ, ਤਾਂ ਜੋ ਸਾਰੇ ਪੰਜਾਬੀ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੁੜ ਸਕਣ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਸਮਾਗਮ ਨਾਲ ਜੁੜੀਆਂ ਥਾਵਾਂ 'ਤੇ ਵਿਕਾਸ ਕਾਰਜ ਕੀਤੇ ਜਾਣਗੇ, ਸੜਕਾਂ ਨੂੰ ਸੁਧਾਰਿਆ ਜਾਵੇਗਾ ਅਤੇ ਯਾਤਰੀਆਂ ਨੂੰ ਹਰ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਗੁਰੂ ਸਾਹਿਬ ਦੀ ਬਾਣੀ ਸਰਬ ਸਾਂਝੀ ਹੈ ਅਤੇ ਜੋ ਕੋਈ ਵੀ ਆਪਣੇ ਤਰੀਕੇ ਨਾਲ ਸ਼ਰਧਾ ਵਿਖਾਉਣਾ ਚਾਹੇ, ਉਹ ਸਵਾਗਤਯੋਗ ਹੈ।
ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8