ਜਲੰਧਰ : ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ 'ਤੇ ਸਮੁੱਚਾ ਸ਼ਹਿਰ ਰੰਗਿਆ ਗੁਰਬਾਣੀ ਦੇ ਰੰਗ 'ਚ

01/03/2020 1:44:44 PM

ਜਲੰਧਰ (ਜੀ. ਐੱਸ. ਪਰੂਥੀ, ਐੱਮ. ਐੱਸ. ਚਾਵਲਾ) - ਸਾਹਿਬ-ਏ-ਕਮਾਲ, ਅੰਮ੍ਰਿਤ ਦੇ ਦਾਤੇ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਦਿਹਾੜਾ ਜਲੰਧਰ ਸ਼ਹਿਰ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ 'ਚ ਸ਼ਹਿਰ ਦੇ ਹਰ ਛੋਟੇ-ਵੱਡੇ ਗੁਰੂ ਅਸਥਾਨ 'ਤੇ ਅੰਮ੍ਰਿਤ ਵੇਲੇ ਤੋਂ ਬਾਅਦ ਦੁਪਹਿਰ ਅਤੇ ਮੁੜ ਰਾਤ ਨੂੰ ਦੀਵਾਨ ਸਜਾਏ ਗਏ, ਜਿਸ 'ਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੇ ਸੰਗਤਾਂ ਸਨਮੁਖ ਹਾਜ਼ਰੀਆਂ ਭਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਗੁਰੂ ਘਰਾਂ 'ਚ ਭਾਰੀ ਗਿਣਤੀ 'ਚ ਸੰਗਤਾਂ ਦਾ ਸੈਲਾਬ ਉਮੜਿਆ ਨਜ਼ਰ ਆ ਰਿਹਾ ਸੀ। ਸਮਾਗਮਾਂ ਦੌਰਾਨ ਸੰਗਤਾਂ ਵਲੋਂ ਅਨੇਕਾਂ ਤਰ੍ਹਾਂ ਦੇ ਲੰਗਰਾਂ ਨਾਲ ਸੇਵਾ ਕੀਤੀ ਗਈ।

ਮਾਡਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਅੰਮ੍ਰਿਤ ਵੇਲੇ ਤੋਂ ਲੈ ਕੇ ਬਾਅਦ ਦੁਪਹਿਰ ਅਤੇ ਮੁੜ ਰਾਤ ਨੂੰ ਸਜਾਏ ਗਏ ਦੀਵਾਨਾਂ 'ਚ ਭਾਈ ਬਲਵਿੰਦਰ ਸਿੰਘ ਅਤੇ ਭਾਈ ਕਰਮਜੀਤ ਸਿੰਘ (ਦੋਵੇਂ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ), ਹੋਰ ਰਾਗੀ ਅਤੇ ਕੀਰਤਨੀ ਜਥਿਆਂ ਨੇ ਕੀਰਤਨ ਕਥਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ, ਅਮਰਜੀਤ ਸਿੰਘ ਸਮਰਾ ਸਾਬਕਾ ਮੰਤਰੀ, ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਸੁਰਿੰਦਰਪਾਲ ਸਿੰਘ ਗਵਾਲੀਅਰ ਆਦਿ ਹਾਜ਼ਰ ਸਨ।

PunjabKesari

ਗੁਰੂ ਤੇਗ ਬਹਾਦਰ ਨਗਰ
ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸਵੇਰੇ ਅਤੇ ਸ਼ਾਮ ਨੂੰ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਭਾਈ ਸ਼ੌਕੀਨ ਸਿੰਘ, ਭਾਈ ਦਵਿੰਦਰ ਸਿੰਘ ਬਟਾਲਾ ਦੋਵੇਂ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਫਤਿਹ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਤੇਜਿੰਦਰ ਸਿੰਘ ਅਤੇ ਹੋਰਨਾਂ ਨੇ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਹਾਜ਼ਰੀ ਭਰੀ। ਇਸ ਮੌਕੇ ਕਵਲਜੀਤ ਸਿੰਘ ਓਬਰਾਏ, ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ, ਜੋਗਿੰਦਰ ਸਿੰਘ ਲਾਇਲਪੁਰੀ, ਮਨਪ੍ਰੀਤ ਸਿੰਘ ਗਾਬਾ, ਪਰਮਜੀਤ ਸਿੰਘ ਕਾਨਪੁਰੀ ਆਦਿ ਹਾਜ਼ਰ ਸਨ।

ਸੈਂਟਰਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਗਲੀ ਨੰ. 7 ਸੈਂਟਰਲ ਟਾਊਨ ਵਿਖੇ ਅੰਮ੍ਰਿਤ ਵੇਲੇ ਤੋਂ ਦੁਪਹਿਰ ਤੱਕ ਸਜਾਏ ਗਏ ਦੀਵਾਨਾਂ 'ਚ ਭਾਈ ਅਮਰੀਕ ਸਿੰਘ ਜੀ ਲੁਧਿਆਣਾ, ਭਾਈ ਸ਼ਨਬੀਰ ਸਿੰਘ, ਭਾਈ ਪ੍ਰਿੰਸਪਾਲ ਸਿੰਘ, ਭਾਈ ਯਸ਼ਪਾਲ ਸਿੰਘ ਦੀਵਾਲੀ ਆਦਿ ਨੇ ਗੁਰੂ ਚਰਨਾਂ 'ਚ ਕੀਰਤਨ ਕਥਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਾਜ਼ਰੀਆਂ ਲਵਾਈਆਂ। ਸਮਾਗਮ ਦੌਰਾਨ ਵਿਧਾਇਕ ਰਜਿੰਦਰ ਬੇਰੀ, ਗੁਰਚਰਨ ਸਿੰਘ ਬਾਗਾਂਵਾਲੇ, ਜਤਿੰਦਰ ਸਿੰਘ ਖਾਲਸਾ, ਪਰਮਿੰਦਰ ਸਿੰਘ ਡਿੰਪੀ ਆਦਿ ਹਾਜ਼ਰ ਸਨ।

PunjabKesari

ਡਿਫੈਂਸ ਕਾਲੋਨੀ
ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਡਿਫੈਂਸ ਕਾਲੋਨੀ ਵਿਖੇ ਸੰਗਤੀ ਰੂਪ 'ਚ ਮਨਾਏ ਗਏ ਗੁਰਪੁਰਬ ਦੌਰਾਨ ਸਵੇਰੇ ਅਤੇ ਸ਼ਾਮ ਸਜੇ ਦੀਵਾਨਾਂ 'ਚ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਦਰਸ਼ਨ ਸਿੰਘ ਕੋਮਲ, ਭਾਈ ਅਮਨਦੀਪ ਸਿੰਘ, ਭਾਈ ਤੇਜਿੰਦਰਪਾਲ ਸਿੰਘ, ਇਸਤਰੀ ਸਤਿਸੰਗ ਸਭਾ ਆਦਿ ਨੇ ਸੰਗਤਾਂ ਨੂੰ ਗੁਰੂਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਗੁਰਨਾਮ ਸਿੰਘ ਪੇਲੀਆ, ਜਸਬੀਰ ਸਿੰਘ ਰੰਧਾਵਾ ਜਨਰਲ ਸਕੱਤਰ, ਓਂਕਾਰ ਸਿੰਘ, ਸਤਿੰਦਰਪਾਲ ਸਿੰਘ, ਇੰਦਰਮੋਹਨ ਸਿੰਘ ਆਦਿ ਹਾਜ਼ਰ ਸਨ।

ਗੁ. ਛੇਵੀਂ ਪਾਤਸ਼ਾਹੀ ਬਸਤੀ ਸ਼ੇਖ
ਜਲੰਧਰ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਅੰਮ੍ਰਿਤ ਵੇਲੇ ਤੋਂ ਸਜੇ ਦੀਵਾਨਾਂ 'ਚ ਕੀਰਤਨੀ ਜਥਾ ਬੜੂ ਸਾਹਿਬ, ਭਾਈ ਮਨਜੀਤ ਸਿੰਘ ਆਲ ਇੰਡੀਆ ਰੇਡੀਓ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਮਹਿੰਦਰ ਕੌਰ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਾਜ਼ਰੀਆਂ ਭਰੀਆਂ। ਸਮਾਗਮ ਦੌਰਾਨ ਬੇਅੰਤ ਸਿੰਘ ਸਰਹੱਦੀ ਪ੍ਰਧਾਨ, ਸੁਰਜੀਤ ਸਿੰਘ ਚੀਮਾ ਚੇਅਰਮੈਨ, ਗੁਰਕਿਰਪਾਲ ਸਿੰਘ, ਹਰਜੀਤ ਸਿੰਘ ਐਡਵੋਕੇਟ, ਰਾਜਾ ਸਿੰਘ ਮਿਸ਼ਨਰੀ, ਕਰਨੈਲ ਸਿੰਘ ਜੱਬਲ, ਦਵਿੰਦਰ ਸਿੰਘ ਰਹੇਜਾ, ਕੁਲਵੰਤਬੀਰ ਸਿੰਘ ਆਦਿ ਮੌਜੂਦ ਸਨ।

PunjabKesari

ਗੁਰਦੇਵ ਨਗਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਵਿਖੇ ਕਰਵਾਏ ਗਏ ਸਮਾਗਮ 'ਚ ਭਾਈ ਜਗਦੀਪ ਸਿੰਘ ਰਾਜੇਵਾਲ ਸ੍ਰੀ ਅੰਮ੍ਰਿਤਸਰ, ਭਾਈ ਅਮਨਦੀਪ ਸਿੰਘ, ਭਾਈ ਪ੍ਰਗਟ ਸਿੰਘ ਅਤੇ ਜਸਬੀਰ ਸਿੰਘ ਆਦਿ ਦੇ ਜਥਿਆਂ ਨੇ ਗੁਰੂ ਚਰਨਾਂ 'ਚ ਕਥਾ ਕੀਰਤਨ ਦੁਆਰਾ ਹਾਜ਼ਰੀਆਂ ਭਰੀਆਂ। ਇਸ ਮੌਕੇ ਰਜਿੰਦਰ ਸਿੰਘ ਮਿਗਲਾਨੀ, ਹਰਪ੍ਰੀਤ ਸਿੰਘ, ਸਤਿਨਾਮ ਸਿੰਘ ਅਰਨੇਜਾ, ਰਜਿੰਦਰ ਸਿੰਘ, ਅਮਰਜੀਤ ਸਿੰਘ, ਕਿਸ਼ਨ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ। ਪ੍ਰਕਾਸ਼ ਪੁਰਬ ਦੌਰਾਨ ਸਾਰੇ ਗੁਰ ਅਸਥਾਨਾਂ 'ਤੇ ਸੰਗਤਾਂ ਲਈ ਛੱਤੀ ਪ੍ਰਕਾਰ ਦੇ ਪਦਾਰਥਾਂ ਦੇ ਲੰਗਰ ਲਾਏ ਗਏ ਸਨ। ਰਾਤ ਨੂੰ ਕਈ ਥਾਈਂ ਦੀਪਮਾਲਾ ਕੀਤੀ ਗਈ, ਜੋ ਖੂਬਸੂਰਤੀ ਦਾ ਮਨਮੋਹਕ ਨਜ਼ਾਰਾ ਪੇਸ਼ ਕਰ ਰਹੀ ਸੀ।

ਗੁ. ਗੁਰੂ ਨਾਨਕ ਮਿਸ਼ਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਮਿਸ਼ਨ ਵਿਖੇ ਸਜੇ ਦੀਵਾਨਾਂ 'ਚ ਭਾਈ ਲਾਲ ਸਿੰਘ, ਭਾਈ ਤਜਿੰਦਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਕਮਲਪ੍ਰੀਤ ਸਿੰਘ, ਭਾਈ ਸ਼ੀਤਲ ਸਿੰਘ, ਭਾਈ ਸਾਹਿਬ ਸਿੰਘ, ਬਾਬਾ ਅਜੀਤ ਸਿੰਘ ਨਿਸ਼ਕਾਮ ਕੀਰਤਨੀ ਜਥਾ, ਡਾ. ਜਸਪਾਲਵੀਰ ਸਿੰਘ ਆਦਿ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਮੌਕੇ ਪ੍ਰਧਾਨ ਗੁਰਬਖਸ਼ ਸਿੰਘ ਜਨੇਜਾ, ਸੁਖਦੇਵ ਸਿੰਘ ਗਾਂਧੀ, ਤੇਜਿੰਦਰਪਾਲ ਸਿੰਘ, ਬਲਜੀਤ ਸਿੰਘ ਨੀਲਾਮਹਿਲ, ਦਲਜੀਤ ਸਿੰਘ ਬੇਦੀ ਆਦਿ ਹਾਜ਼ਰ ਸਨ।

PunjabKesari

ਆਦਰਸ਼ ਨਗਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਦਿਨ ਅਤੇ ਰਾਤ ਨੂੰ ਸਜੇ ਦੀਵਾਨਾਂ 'ਚ ਭਾਈ ਸੁਖਜੀਤ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਅਰਵਿੰਦਰ ਸਿੰਘ (ਸਾਰੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ) ਅਤੇ ਹੋਰ ਜਥਿਆਂ ਨੇ ਕੀਰਤਨ ਕਥਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਇਸ ਮੌਕੇ ਐਡਵੋਕੇਟ ਸਰਬਜੀਤ ਸਿੰਘ ਰਾਜਪਾਲ, ਕੁਲਵਿੰਦਰ ਸਿੰਘ ਥਿਆੜਾ, ਗੁਰਮੀਤ ਸਿੰਘ ਬਸਰਾ, ਹਰਜਿੰਦਰ ਸਿੰਘ ਲਾਡਾ, ਵਰਿੰਦਰ ਸਿੰਘ ਸਾਨੀ, ਸਰਦੂਲ ਸਿੰਘ ਕਾਹਲੋਂ, ਮਨਜੀਤ ਸਿੰਘ ਮੱਕੜ ਆਦਿ ਮੌਜੂਦ ਸਨ।

ਅਰਬਨ ਅਸਟੇਟ ਫੇਜ਼-2
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-2 ਵਿਖੇ ਸਜਾਏ ਗਏ ਦੀਵਾਨਾਂ 'ਚ ਭਾਈ ਸੁਖਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਕੰਵਲਜੀਤ ਸਿੰਘ ਸ਼ਾਂਕ, ਭਾਈ ਹਰਦੀਪ ਸਿੰਘ, ਭਾਈ ਦਰਸ਼ਨ ਸਿੰਘ ਆਦਿ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਫਲਸਫੇ ਦੀ ਸੰਗਤਾਂ ਨਾਲ ਸਾਂਝ ਪਾਈ। ਇਸ ਮੌਕੇ ਪ੍ਰਧਾਨ ਜਸਜੀਤ ਸਿੰਘ ਰਾਏ, ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਰੰਧਾਵਾ, ਕਰਨਲ ਹਰਬੰਸ ਸਿੰਘ ਵਿਰਕ, ਜਸਬੀਰ ਸਿੰਘ ਜੰਡੂ ਆਦਿ ਹਾਜ਼ਰ ਸਨ।

PunjabKesari

ਬਾਜ਼ਾਰ ਸ਼ੇਖਾਂ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਸ਼ੇਖਾਂ ਵਿਖੇ ਸਫਲ ਰਣਨੀਤੀਕਾਰ ਸਤਿਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਜੇ ਦੀਵਾਨਾਂ 'ਚ ਭਾਈ ਪਰਮਜੀਤ ਸਿੰਘ ਸੇਵਕ, ਭਾਈ ਜਗਦੇਵ ਸਿੰਘ, ਭਾਈ ਲਾਲ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੇ ਜਥਿਆਂ ਨੇ ਕੀਰਤਨ ਅਤੇ ਕਥਾ ਰਾਹੀਂ ਗੁਰੂ ਚਰਨਾਂ 'ਚ ਹਾਜ਼ਰੀ ਭਰੀ। ਸਮਾਗਮ ਦੌਰਾਨ ਜਥੇ. ਦਲਜੀਤ ਸਿੰਘ ਕ੍ਰਿਸਟਲ ਪ੍ਰਧਾਨ, ਵਰਿੰਦਰ ਸਿੰਘ ਬਿੰਦਰਾ, ਮਹਿੰਦਰ ਸਿੰਘ ਅਰਨੇਜਾ, ਹਰਜੀਤ ਸਿੰਘ ਪ੍ਰਿੰਸ ਆਦਿ ਹਾਜ਼ਰ ਸਨ।

ਗੁ. ਦੀਵਾਨ ਅਸਥਾਨ
ਦੁਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਜਾਏ ਗਏ ਵਿਸ਼ੇਸ਼ ਦੀਵਾਨਾਂ 'ਚ ਭਾਈ ਬਲਵੀਰ ਸਿੰਘ, ਸਰਗਮਜੀਤ ਕੌਰ, ਜਸਕੀਰਤ ਕੌਰ, ਭਾਈ ਸਮਰਵੀਰ ਸਿੰਘ ਖਾਲਸਾ, ਇਸਤਰੀ ਸਤਿਸੰਗ ਸਭਾ ਅਤੇ ਭਾਈ ਹੀਰਾ ਸਿੰਘ ਨੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੋਹਨ ਸਿੰਘ ਢੀਂਡਸਾ ਪ੍ਰਧਾਨ, ਇਕਬਾਲ ਸਿੰਘ ਢੀਂਡਸਾ, ਸੁਰਿੰਦਰ ਸਿੰਘ, ਗੁਰਮੀਤ ਸਿੰਘ ਬਿੱਟੂ, ਡਾ. ਜੈਇੰਦਰ ਸਿੰਘ ਐੱਸ. ਡੀ. ਐੱਮ. ਗੁਰਪ੍ਰੀਤ ਸਿੰਘ ਪਾਪੀ, ਅਮਰਜੀਤ ਸਿੰਘ ਅਮਰੀ, ਨਿਰਮਲ ਸਿੰਘ ਬੇਦੀ ਆਦਿ ਹਾਜ਼ਰ ਸਨ।


rajwinder kaur

Content Editor

Related News