36 ਬੋਤਲਾਂ ਨਾਜਾਇਜ਼ ਸ਼ਰਾਬ ਫੜੀ, 1 ਕਾਬੂ
Sunday, Oct 29, 2017 - 01:01 AM (IST)
ਧਾਰੀਵਾਲ, (ਖੋਸਲਾ, ਬਲਬੀਰ)- ਥਾਣਾ ਧਾਰੀਵਾਲ ਦੀ ਪੁਲਸ ਨੇ ਪਿੰਡ ਰਣੀਆ ਦੇ ਇਕ ਘਰ ਵਿਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਪਿੰਡ ਰਣੀਆ ਦੇ ਇਕ ਘਰ ਵਿਚ ਛਾਪੇਮਾਰੀ ਕਰ ਕੇ 36 ਬੋਤਲਾਂ ਸ਼ਰਾਬ (ਮਾਰਕਾ ਕੈਸ਼) ਬਰਾਮਦ ਕਰ ਕੇ ਸੁਧੀਰ ਕੁਮਾਰ ਪੁੱਤਰ ਬਨਵਾਰੀ ਲਾਲ ਨੂੰ ਕਾਬੂ ਕੀਤਾ। ਉਸ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
