ਪਟਿਆਲਾ ਜ਼ਿਲ੍ਹੇ ’ਚ 36 ਕੋਵਿਡ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ

12/24/2020 11:20:21 PM

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 36 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜ਼ਿਲ੍ਹੇ ’ਚ ਪ੍ਰਾਪਤ 1596 ਦੇ ਕਰੀਬ ਰਿਪੋਰਟਾਂ ’ਚੋਂ 36 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 15,574 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 41 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜ਼ਿਲ੍ਹੇ ’ਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 14,850 ਹੋ ਗਈ ਹੈ।

ਅੱਜ ਜ਼ਿਲ੍ਹੇ ’ਚ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਨਹੀਂ ਹੋਈ। ਜ਼ਿਲ੍ਹੇ ’ਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 469 ਹੈ ਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 255 ਹੈ। ਉਨ੍ਹਾਂ ਦੱਸਿਆਂ ਕਿ 95 ਫੀਸਦੀ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਲ੍ਹਾਂ 37 ਕੇਸਾਂ ’ਚੋਂ ਪਟਿਆਲਾ ਸ਼ਹਿਰ ਤੋਂ 32, ਬਲਾਕ ਕੋਲੀ ਤੋਂ 1, ਬਲਾਕ ਹਰਪਾਲਪੁਰ ਤੋਂ 1, ਬਲਾਕ ਦੁਧਨਸਾਧਾਂ ਤੋਂ 1 ਅਤੇ ਬਲਾਕ ਸ਼ੁਤਰਾਣਾ ਤੋਂ 2 ਕੇਸ ਰਿਪੋਰਟ ਹੋਏ ਹਨ, ਜਿਨ੍ਹਾਂ ’ਚ ਓ. ਪੀ. ਡੀ. ’ਚ ਆਏ ਨਵੇਂ ਫਲੂ ਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜ਼ਿਲੇ ’ਚ ਅੱਜ 1620 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜ਼ਿਲ੍ਹੇ ’ਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ ਕੋਵਿਡ ਜਾਂਚ ਸਬੰਧੀ 2,80,014 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ’ਚੋਂ ਜ਼ਿਲਾ ਪਟਿਆਲਾ ਦੇ 15,574 ਕੋਵਿਡ ਪਾਜ਼ੇਟਿਵ, 2,61,670 ਨੈਗੇਟਿਵ ਤੇ ਲੱਗਭਗ 2370 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੁੱਲ ਪਾਜ਼ੇਟਿਵ- 15,574

ਠੀਕ ਹੋਏ- 14,850

ਐਕਟਿਵ ਕੇਸ- 255

ਮੌਤਾਂ- 469

Bharat Thapa

This news is Content Editor Bharat Thapa